20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਵਿਸ਼ਵਕਰਮਾ ਭਵਨ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 24-10-2025
ਮਲੋਟ, 23 ਅਕਤੂਬਰ (ਪਾਟਿਲ)-ਬਾਬਾ ਵਿਸ਼ਵਕਰਮਾ ਗੁਰਦੁਆਰਾ ਮਲੋਟ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਬਾਬਾ ਵਿਸ਼ਵਕਰਮਾ ਫ਼ੈਡਰੇਸ਼ਨ ਮਲੋਟ, ਬਾਬਾ ਵਿਸ਼ਵਕਰਮਾ ਗੁਰਦੁਆਰਾ ਪ੍ਰਬੰਧਕ ਕਮੇਟੀ ਮਲੋਟ, ਇਸਤਰੀ ਸਤਿਸੰਗ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮਲੋਟ, ਬਾਬਾ ਵਿਸ਼ਵਕਰਮਾ ਸੇਵਾ ਦਲ (ਰਜਿ.) ਮਲੋਟ ਅਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਮਲੋਟ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸਾਬਕਾ ਵਿਧਾਇਕ ਮਲੋਟ ਹਰਪ੍ਰੀਤ ਸਿੰਘ ਕੋਟਭਾਈ, ਫਤਿਹ ਸਿੰਘ ਬਾਦਲ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 20 ਅਕਤੂਬਰ ਨੂੰ ਸਵੇਰੇ 9 ਵਜੇ ਅਖੰਡ ਪਾਠ ਦਾ ਪ੍ਰਕਾਸ਼ ਕੀਤਾ ਗਿਆ ਅਤੇ 22 ਅਕਤੂਬਰ ਨੂੰ ਸਵੇਰੇ 8:30 ਤੋਂ 10 ਵਜੇ ਤੱਕ ਗੁਰਬਾਣੀ ਕੀਰਤਨ ਢਾਡੀ ਜਥਾ ਸੁਰਿੰਦਰ ਸਿੰਘ ਮਾਨਾਂ ਵਾਲੇ ਵਲੋਂ ਕੀਤਾ ਗਿਆ | ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ ਗਿਆ | ਇਸ ਮੌਕੇ ਸੁਰਜੀਤ ਸਿੰਘ ਵਿਰਦੀ, ਪੀ.ਏ. ਕੈਬਨਿਟ ਮੰਤਰੀ ਅਰਸ਼ ਸਿੱਧੂ, ਐੱਮ.ਸੀ. ਅਸ਼ਵਨੀ ਖੇੜਾ, ਪਿੰਦਰ ਕੰਗ, ਭਾਈ ਚਰਨਜੀਤ ਸਿੰਘ ਖ਼ਾਲਸਾ, ਠੇਕੇਦਾਰ ਇਕਬਾਲ ਸਿੰਘ, ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਵਿਲੱਖਣ ਤਰੀਕੇ ਨਾਲ ਮਨਾਈ ਦੀਵਾਲੀ ਅਗਲੀ ਖ਼ਬਰ ਈ-ਰਿਕਸ਼ਾ ਸਟੈਂਡ ਮੋਗਾ ਵਲੋਂ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।