20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਦਿੱਲੀ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਹਰਸ਼ੀਤ ਤੇ ਆਦਰਸ਼ਪ੍ਰੀਤ ਜ਼ਿਲ੍ਹੇ 'ਚੋਂ ਅੱਵਲ

ਅਜੀਤ ਡੈਸਕ 24-10-2025
ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਹਰਸ਼ੀਤ ਕੌਰ ਅਤੇ ਆਦਰਸ਼ਪ੍ਰੀਤ ਕੌਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਊਰਜਾ ਬਚਾਓ ਵਿਸ਼ੇ 'ਤੇ ਕਰਵਾਏ ਗਏ ਪੇਂਟਿੰਗ ਮੁਕਾਬਲੇ 'ਚ ਪੂਰੇ ਜ਼ਿਲ੍ਹੇ 'ਚ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਮੁਕਾਬਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕਰਵਾਇਆ ਗਿਆ ਸੀ | ਜਿਸ ਵਿਚ 17 ਸਕੂਲਾਂ ਦੇ ਲਗਪਗ 100 ਵਿਦਿਆਰਥੀਆਂ ਨੇ ਹਿੱਸਾ ਲਿਆ | ਹਰ ਮੁਕਾਬਲੇਬਾਜ ਨੇ ਵੱਖਰੇ ਵਿਸ਼ੇ 'ਤੇ ਪੇਂਟਿੰਗ ਕਰਨੀ ਸੀ | ਇਸ ਵਿਚ ਦਿੱਲੀ ਸਕੂਲ ਦੀ ਆਦਰਸ਼ਪ੍ਰੀਤ ਕੌਰ ਨੇ ਗਰੁੱਪ ਏ ਅਤੇ ਹਰਸ਼ੀਤ ਕੌਰ ਗਰੁੱਪ ਬੀ 'ਚ ਆਪਣੀ ਕਲਾ ਦੀ ਲਾਮਿਸਾਲ ਪੇਸ਼ਕਾਰੀ ਕਰਦੇ ਹੋਏ ਆਪਣੇ ਸਭ ਪ੍ਰਤੀਯੋਗੀਆਂ ਨੂੰ ਪਛਾੜਦਿਆਂ ਪਹਿਲਾ ਸਥਾਨ ਹਾਸਿਲ ਕੀਤਾ | ਵਿਦਿਆਰਥਣਾਂ ਦੀ ਇਸ ਜਿੱਤ 'ਤੇ ਪਿ੍ੰਸੀਪਲ ਪਿ੍ਯੰਕਾ ਬਰਾੜ, ਚੇਅਰਮੈਨ ਆਸ਼ੀਸ਼ ਤੋਲਾ, ਡਾਇਰੈਕਟਰ ਅਨੁਪਮਾ ਤੋਲਾ ਅਤੇ ਸ਼ਿਵਮ ਤੋਲਾ ਨੇ ਵਧਾਈ ਦਿੰਦੇ ਹੋਏ ਸਕੂਲ ਦੇ ਆਰਟ ਐਂਡ ਕਰਾਫ਼ਟ ਵਿਸ਼ੇ ਦੇ ਅਧਿਆਪਕਾਂ ਜਗਮੀਤ ਸਿੰਘ ਅਤੇ ਅਮਨਦੀਪ ਸਿੰਘ ਦੇ ਕੰਮਾਂ ਦੀ ਪੁਰਜ਼ੋਰ ਸ਼ਲਾਘਾ ਕੀਤੀ ਜਿਨ੍ਹਾਂ ਦੀ ਕਾਬਿਲ ਸਿੱਖਿਆ ਅਤੇ ਯੋਗ ਰਹਿਨੁਮਾਈ ਦੀ ਬਦੌਲਤ ਸਕੂਲ ਦਾ ਮਾਣ ਇਲਾਕੇ ਭਰ ਵਿਚ ਵਧਿਆ ਹੈ |
ਪਿਛਲੀ ਖ਼ਬਰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸਰਕਾਰੀ ਸਕੂਲ ਢਿਲਵਾਂ ਕਲਾਂ ਦੇ ਹੋਣਹਾਰ ਵਿਦਿਆਰਥੀ ਨਕਦ ਰਾਸ਼ੀ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।