ਸਾਦਿਕ, 23 ਅਕਤੂਬਰ (ਆਰ.ਐਸ.ਧੁੰਨਾ)-ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਸਾਹਿਬ ਦੀ ਯੋਗ ਅਗਵਾਈ ਹੇਠ ਤੰਬਾਕੂ ਮੁਕਤ ਯੂਥ ਅਭਿਆਨ ਵਿਸ਼ੇਸ਼ ਮੁਹਿੰਮ ਅਧੀਨ ਸਕੂਲੀ ਵਿਦਿਅਰਥੀਆਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ਤਹਿਤ ਸਰਕਾਰੀ ਹਾਈ ਸਕੂਲ ਸਾਦਿਕ ਵਿਖੇ ਸਿਹਤ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਵਿਚ ਰਾਜਿੰਦਰ ਕੁਮਾਰ ਬੀ.ਈ.ਈ, ਗੁਰਮੀਤ ਸਿੰਘ ਹੈਲਥ ਸੁਪਰਵਾਈਜ਼ਰ, ਸੁਰਜੀਤ ਸਿੰਘ ਹੈਲਥ ਵਰਕਰ ਨੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਵੱਖ-ਵੱਖ ਸਿਹਤ ਵਿਸ਼ਿਆਂ, ਤੰਬਾਕੂ ਅਤੇ ਨਸ਼ਿਆਂ ਦੇ ਮਾੜ੍ਹੇ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੰਦਿਆਂ ਕੋਟਪਾ-2003 ਅਧੀਨ ਵੱਖ-ਵੱਖ ਧਾਰਾਵਾਂ, ਸਜ਼ਾ ਅਤੇ ਜੁਰਮਾਨੇ ਸਬੰਧੀ ਜਾਗਰੂਕ ਕੀਤਾ | ਸਿਹਤ ਅਧਿਕਾਰੀਆਂ ਨੇ ਸਟਾਫ਼ ਨੂੰ ਸਕੂਲ 'ਚ ਪ੍ਰਦਰਸ਼ਿਤ ਕਰਨ ਲਈ ਤੰਬਾਕੂਨੋਸ਼ੀ ਵਿਰੋਧੀ ਜਾਗਰੂਕਤਾ ਸਮੱਗਰੀ ਵੀ ਦਿੱਤੀ ਗਈ |