ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੰਗਤ ਸਾਹਿਬ ਭਾਈ ਫ਼ੇਰੂ ਸਿੱਖ ਐਜੂਕੇਸ਼ਨ ਸੁਸਾਇਟੀ ਫ਼ਰੀਦਕੋਟ ਨੇ ਹੜ੍ਹ ਪੀੜਤਾਂ ਦੇ ਪੁਨਰ ਵਸੇਬੇ ਲਈ ਮੁੱਖ ਮੰਤਰੀ ਰੰਗਲਾ ਪੰਜਾਬ ਫ਼ੰਡ 'ਚ 11 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ | ਸੁਸਾਇਟੀ ਦੇ ਅਹੁਦੇਦਾਰਾਂ ਡਾ. ਗੁਰਸੇਵਕ ਸਿੰਘ ਅਤੇ ਜੁਆਇੰਟ ਡਾਇਰੈਕਟਰ ਸਵਰਨਜੀਤ ਸਿੰਘ ਗਿੱਲ ਨੇ 11 ਲੱਖ ਰੁਪਏ ਰਾਸ਼ੀ ਦਾ ਚੈੱਕ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ | ਡਾ. ਗੁਰਸੇਵਕ ਸਿੰਘ ਅਤੇ ਸਵਰਨਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਹਿਯੋਗ ਦੇਣਾ ਸੁਸਾਇਟੀ ਆਪਣਾ ਮੁੱਢਲਾ ਫ਼ਰਜ਼ ਸਮਝਦੀ ਹੈ |