20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਭਗਤ ਸੈਣ ਦਾ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 24-10-2025
ਸਾਦਿਕ, 23 ਅਕਤੂਬਰ (ਆਰ.ਐਸ.ਧੁੰਨਾ)-ਬਾਰਬਰ ਯੂਨੀਅਨ ਸਾਦਿਕ ਵਲੋਂ ਭਗਤ ਸੈਣ ਦਾ ਜਨਮ ਦਿਹਾੜਾ ਗੁਰਦੁਆਰਾ ਸੁਖਮਨੀ ਸਾਹਿਬ ਸਾਦਿਕ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਜਸਵਿੰਦਰ ਸਿੰਘ ਸੋਨੂੰ ਨੇ ਯੂਨੀਅਨ ਅਤੇ ਇਲਾਕੇ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕਰਨ ਉਪਰੰਤ ਭਗਤ ਸੈਣ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਬਾਰਬਰ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਨੇ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ | ਭੋਗ ਉਪਰੰਤ ਬਾਬਾ ਸਾਦਿਕ ਸ਼ਾਹ ਮਾਰਕੀਟ ਵਿਚ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਬਾਰਬਰ ਯੂਨੀਅਨ ਦੇ ਸਮੂਹ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਭਗਵਾਨ ਸ੍ਰੀ ਕਿ੍ਸ਼ਨ ਨੂੰ ਅੰਨਕੂਟ ਦੇ ਛੱਪਨ ਭੋਗ ਲਗਾਏ ਅਗਲੀ ਖ਼ਬਰ ਰਾਮਗੜ੍ਹੀਆ ਸਭਾ ਸਾਦਿਕ ਦੇ ਨਵੇਂ ਅਹੁਦੇਦਾਰਾਂ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।