11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆ ਸਮੇਤ ਤਿੰਨ ਕਾਬੂ

ਅਜੀਤ ਡੈਸਕ 06-11-2025
ਫ਼ਰੀਦਕੋਟ, 5 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਗੋਲੇਵਾਲਾ ਤੋਂ ਨਸ਼ੇ ਦੀਆਂ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਤਿੰਨ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਗੋਲੇਵਾਲਾ ਚੋਰਸਤਾ ਨੇੜੇ ਫਾਟਕ ਮੌਜੂਦ ਸਨ ਤਾਂ ਹਰਦਿਆਲੇਆਣਾ ਫ਼ਾਟਕ ਦੇ ਕਰੀਬ ਬਬਲਜੀਤ ਸਿੰਘ ਉਰਫ਼ ਬੱਬੂ ਪੁੱਤਰ ਸੁਰਜੀਤ ਸਿੰਘ, ਸੱਤਪਾਲ ਸਿੰਘ ਉਰਫ਼ ਲਗੜ ਪੁੱਤਰ ਕੁਲਵੰਤ ਸਿੰਘ ਅਤੇ ਸਰਬਨ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਬਾਜਾ ਪੱਤੀ ਗੋਲੇਵਾਲਾ ਨੂੰ ਸ਼ੱਕ ਆਧਾਰ 'ਤੇ ਰੋਕ ਕੇ ਉਨ੍ਹਾਂ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 60 ਨਸ਼ੇ ਦੀਆਂ ਪਾਬੰਦੀਸ਼ੂਦਾ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਵਲੋਂ ਬਰਾਮਦ ਗੋਲੀਆਂ ਸੰਬੰਧੀ ਕੋਈ ਪੁਖਤਾ ਦਸਤਾਵੇਜ ਨਾ ਦਿਖਾਏ ਜਾਣ 'ਤੇ ਤਿੰਨਾਂ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਨਸ਼ਾ ਸਮੱਗਰੀ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।