11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਕਾਨਦਾਰਾਂ ਨੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਅਜੀਤ ਡੈਸਕ 06-11-2025
ਬਾਜਾਖਾਨਾ, 5 ਨਵੰਬਰ (ਜਗਦੀਪ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਕਾਨਦਾਰਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਦੁਕਾਨਦਾਰਾਂ ਵਲੋਂ ਦੋਸਤਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਚਾਹ ਤੇ ਬਰੈੱਡ ਪਕੌੜਿਆਂ ਦਾ ਅਤੁੱਟ ਲੰਗਰ ਵਰਤਾਇਆ ਗਿਆ¢ ਸਮੂਹ ਦੁਕਾਨਦਾਰਾਂ ਅਤੇ ਪ੍ਰਬੰਧਕਾਂ ਵਲੋਂਾ ਦੇਸ਼ ਵਿਦੇਸ਼ ਵਿਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਬਾਜਾਖਾਨਾ ਦੇ ਸਮੂਹ ਦੁਕਾਨਦਾਰ ਭਾਈਚਾਰਾ ਹਾਜ਼ਰ ਸੀ¢ ਬਾਜਾਖਾਨਾ ਦੀ ਬਰਾੜ ਮਾਰਕੀਟ ਵਿਖੇ ਵੀ ਦੁਕਾਨਦਾਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਦੇਸੀ ਘਿਓ ਦੀਆਂ ਜਲੇਬੀਆਂ ਅਤੇ ਚਾਹ ਦਾ ਲੰਗਰ ਲਗਾਇਆ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ |
ਪਿਛਲੀ ਖ਼ਬਰ ਸੂਬਾ ਸਿੰਘ ਬਾਦਲ ਨੇ ਕਾਂਗਰਸ ਪੰਜਾਬ ਪ੍ਰਧਾਨ ਦੀ ਭਾਸ਼ਾ ਦੀ ਸਖ਼ਤ ਕੀਤੀ ਨਿੰਦਾ ਅਗਲੀ ਖ਼ਬਰ ਪਾਈਨਲੈਂਡ ਇੰਟਰਨੈਸ਼ਨਲ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।