12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸੱਚਖੰਡ ਸਕੂਲ ਭਲਾਈਆਣਾ ਦੀ ਵਿਦਿਆਰਥਣ ਦਾ ਕੈਬਨਿਟ ਮੰਤਰੀ ਵਲੋਂ ਵਿਸ਼ੇਸ਼ ਸਨਮਾਨ

ਅਜੀਤ ਡੈਸਕ 06-11-2025
ਦੋਦਾ, 5 ਨਵੰਬਰ (ਰਵੀਪਾਲ)-ਸੱਚਖੰਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਦੀ ਵਿਦਿਆਰਥਣ ਮੰਨਤਵੀਰ ਕੌਰ ਨੇ ਦਸਵੀਂ ਦੇ ਇਸ ਸਾਲ ਆਏ ਨਤੀਜੇ 'ਚੋਂ 650 ਵਿਚੋਂ 633 ਅੰਕ ਲੈ ਕੇ ਮੱਲ੍ਹਾਂ ਮਾਰੀਆਂ ਸਨ, ਨੂੰ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸੰਬੰਧੀ ਸਕੂਲ ਦੇ ਚੇਅਰਮੈਨ ਗੁਰਜੀਤ ਸਿੰਘ ਗਾਹਲਾ ਨੇ ਦੱਸਿਆ ਕਿ ਮੰਨਤਵੀਰ ਕੌਰ ਪੁੱਤਰੀ ਗੁਰਦਾਸ ਸਿੰਘ ਤੇ ਮਾਤਾ ਕੁਲਦੀਪ ਕੌਰ ਨੇ ਪੰਜਾਬ 'ਚੋਂ 17ਵਾਂ ਸਥਾਨ ਪ੍ਰਾਪਤ ਕਰਕੇ ਅਧਿਆਪਕਾਂ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਸੀ, ਜਿਸ ਕਰਕੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਉਚੇਚੇ ਤੌਰ 'ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਗੜੇਮਾਰੀ ਤੋਂ ਪ੍ਰਭਾਵਿਤ ਝੋਨੇ ਵਾਲੇ ਖੇਤਾਂ ਦਾ ਕੀਤਾ ਦੌਰਾ ਅਗਲੀ ਖ਼ਬਰ ਸੰਤ ਬਾਬਾ ਕਿ੍ਸ਼ਨ ਦਾਸ ਜੀ ਦੇ ਬਰਸੀ ਸਮਾਗਮ ਦੀ ਸ਼ੁਰੂਆਤ 7 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।