15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਸਮੇਤ 2 ਕਾਬੂ

ਅਜੀਤ ਡੈਸਕ 07-11-2025
ਫ਼ਰੀਦਕੋਟ, 6 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ 'ਤੇ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਰਦੇਵ ਸਿੰਘ ਇੰਚਾਰਜ ਪੁਲਿਸ ਚੌਂਕੀ ਕਲੇਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਪਿੰਡ ਕਲੇਰ ਤੋਂ ਪਿੰਡ ਮੋਰਾਂਵਾਲੀ ਪੁਲ ਡਰੇਨ ਲਿੰਕ ਰੋਡ 'ਤੇ ਕੀਤੀ ਗਈ ਸਪੈਸ਼ਲ ਨਾਕਾਬੰਦੀ 'ਤੇ ਸ਼ੱਕ ਦੇ ਆਧਾਰ 'ਤੇ ਗੁਰਭੇਜ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਢੁੱਡੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 800 ਨਸ਼ੇ ਦੀਆਂ ਪਾਬੰਦੀਸ਼ੂਦਾ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਬਰਾਮਦ ਗੋਲੀਆਂ ਸੰਬੰਧੀ ਕੋਈ ਪੁਖਤਾ ਦਸਤਾਵੇਜ ਨਾ ਦਿਖਾਏ ਜਾਣ 'ਤੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਹੌਲਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਪਿੰਡ ਭੋਲੂਵਾਲਾ ਤੋਂ ਪੱਖੀ ਕਲਾਂ ਆਦਿ ਨੂੰ ਜਾਂਦੇ ਹੋਏ ਪਿੰਡ ਭੋਲੂਵਾਲਾ ਦੀ ਹੱਦ 'ਚ ਹੀ ਲਵਦੀਪ ਸਿੰਘ ਉਰਫ਼ ਲੱਭਾ ਪੁੱਤਰ ਚਮਕੌਰ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 28 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਬਰਾਮਦ ਗੋਲੀਆਂ ਸੰਬੰਧੀ ਕੋਈ ਪੁਖਤਾ ਦਸਤਾਵੇਜ ਨਾ ਦਿਖਾਏ ਜਾਣ 'ਤੇ ਉਸ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਨਸ਼ਾ ਸਮੱਗਰੀ ਸਮੇਤ 3 ਵਿਅਕਤੀ ਕਾਬੂ ਅਗਲੀ ਖ਼ਬਰ ਪਰਾਲੀ ਦੀਆਂ ਓਵਰਲੋਡ ਤੇ ਓਵਰ ਸਾਈਜ਼ ਟਰਾਲੀਆਂ ਦੇ ਰਹੀਆਂ ਹਾਦਸਿਆਂ ਨੂੰ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।