ਕੋਟਕਪੂਰਾ, 6 ਨਵੰਬਰ (ਮੋਹਰ ਸਿੰਘ ਗਿੱਲ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਬਰਾੜ ਕੋਟਸੁਖੀਆ, ਜਸਵੀਰ ਸਿੰਘ ਬਰਾੜ ਅਤੇ ਬਲਵਿੰਦਰ ਸਿੰਘ ਬਰਾੜ ਦੇ ਸਤਿਕਾਰਤ ਪਿਤਾ ਸ.ਜਰਨੈਲ ਸਿੰਘ ਬਰਾੜ (86) ਵਾਸੀ ਪਿੰਡ ਕੋਟਸੁਖੀਆ ਸੰਖੇਪ ਬਿਮਾਰੀ ਉਪਰੰਤ ਸਦੀਵੀਂ ਵਿਛੋੜਾ ਦੇ ਗਏ ਹਨ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਹਲਕਾ ਕੋਟਕਪੂਰਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਅਜੇਪਾਲ ਸਿੰਘ ਸੰਧੂ, ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਸੀਨੀਅਰ ਕਾਂਗਰਸੀ ਆਗੂ ਨਵਦੀਪ ਸਿੰਘ ਬੱਬੂ ਬਰਾੜ, ਧਨਜੀਤ ਸਿੰਘ ਧਨੀ ਵਿਰਕ, ਦਵਿੰਦਰ ਸਿੰਘ ਬਰਾੜ ਖਾਰਾ, ਅਕਾਲੀ ਆਗੂ ਸੁਖਵਿੰਦਰ ਸਿੰਘ ਕੋਟਸੁਖੀਆ, ਸਾਬਕਾ ਸਰਪੰਚ ਬੱਗੇਆਣਾ ਗੀਟਣ ਸਿੰਘ, ਜਸਵਿੰਦਰ ਸਿੰਘ, ਸਰਪੰਚ ਭੋਲਾ ਬਰਾੜ ਕੋੋਟਸੁਖੀਆ, ਦਰਸ਼ਨ ਸਿੰਘ ਸਹੋਤਾ, ਕਰਨੈਲ ਸਿੰਘ ਠੇਕੇਦਾਰ, ਗੁਰਦਰਸ਼ਨ ਸਿੰਘ, ਅਮਰੀਕ ਸਿੰਘ ਢਿੱਲੋਂ, ਰਾਜਾ ਢਿੱਲੋ, ਬਲਦੇਵ ਸਿੰਘ ਭਾਣਾ ਸਮੇਤ ਪਿੰਡ ਕੋਟਸੁਖੀਆ, ਇਲਾਕੇ ਭਰ ਦੇ ਪਤਵੰਤੇ ਵਿਅਕਤੀਆਂ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਬਰਾੜ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ |