15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸਰਕਾਰੀ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਅਜੀਤ ਡੈਸਕ 07-11-2025
ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਤੇ ਪਿ੍ੰਸੀਪਲ ਡਾ. ਜਯੋਤਸਨਾ ਦੇ ਯਤਨਾਂ ਸਦਕਾ ਇਤਿਹਾਸ ਵਿਭਾਗ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ਸ਼ੁਰੂਆਤ ਵਾਈਸ ਪਿ੍ੰਸੀਪਲ ਜਗਨਦੀਪ ਕੁਮਾਰ, ਸਟਾਫ਼ ਤੇ ਵਿਦਿਆਰਥੀਆਂ ਵਲੋਂ ਕਾਲਜ ਦੀ ਨਾਨਕ ਬਗੀਚੀ ਵਿਚ ਬੂਟੇ ਲਗਾ ਕੇ ਕੀਤੀ ਗਈ | ਸੈਮੀਨਾਰ 'ਚ ਡਾ. ਜਗਦੀਸ਼ ਕੁਮਾਰ ਮੁਖੀ ਇਤਿਹਾਸ ਵਿਭਾਗ ਗੁਰੂ ਨਾਨਕ ਕਾਲਜ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਡਾ. ਜਗਦੀਸ਼ ਕੁਮਾਰ ਮੁਖੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਦੀ ਅਜੋਕੇ ਸਮੇਂ ਵਿਚ ਸਾਰਥਕਾ ਦਰਸਾਉਂਦਾ ਹੋਇਆ ਇਕ ਪ੍ਰਭਾਵਸ਼ਾਲੀ ਲੈਕਚਰ ਦਿੱਤਾ ਗਿਆ, ਜਿਸ 'ਚ ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿਚ ਮੂਲ ਮੰਤਰ ਉੱਪਰ ਧਿਆਨ ਕੇਂਦਰਿਤ ਕਰਦੇ ਹੋਏ ਜੀਵਨ ਨੂੰ ਸਫ਼ਲ ਬਣਾਉਣ ਲਈ ਪ੍ਰੇਰਿਆ | ਇਤਿਹਾਸ ਵਿਭਾਗ ਦੇ ਮੁਖੀ ਡਾ. ਪੁਸ਼ਪਿੰਦਰ ਸਿੰਘ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੁਰਬਾਣੀ ਕਿਰਤ ਕਰੋ, ਵੰਡ ਛਕੋ, ਨਾਮ ਜਪੋ ਦੇ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ | ਆਈ.ਕਿਊ.ਏ.ਸੀ. ਦੇ ਕੋਆਰਡੀਨੇਟਰ ਪ੍ਰੋ. ਸਾਗਰ ਕੁਮਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਤੇ ਗੁਰਬਾਣੀ ਨਾਲ ਜੋੜਨ ਲਈ ਚਾਨਣਾ ਪਾਇਆ ਗਿਆ | ਡਾ. ਬੂਟਾ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰੋ. ਗੁਰਬਾਜ ਸਿੰਘ, ਪ੍ਰੋ. ਜਗਦੀਪ ਕੁਮਾਰ ਬੱਤਰਾ, ਪ੍ਰੋ. ਰਾਜਿੰਦਰ ਕੁਮਾਰ, ਪ੍ਰੋ. ਦੀਪਇੰਦਰ ਸਿੰਘ, ਡਾ. ਗੁਰਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਪੈਸ਼ਲ ਬੱਚਿਆਂ ਦੇ ਡੀ.ਏ.ਵੀ. ਰੈੱਡ ਕਰਾਸ ਸਕੂਲ ਲਈ ਇਕ ਲੱਖ ਰੁਪਏ ਦਾ ਚੈੱਕ ਭੇਟ ਅਗਲੀ ਖ਼ਬਰ ਮਿਮਿਟ ਦੇ ਅਧਿਆਪਕਾਂ ਨੇ ਤਨਖ਼ਾਹ ਵਧਣ 'ਤੇ ਸਰਕਾਰ ਤੇ ਡਾ. ਬਲਜੀਤ ਕੌਰ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।