15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸਪੈਸ਼ਲ ਬੱਚਿਆਂ ਦੇ ਡੀ.ਏ.ਵੀ. ਰੈੱਡ ਕਰਾਸ ਸਕੂਲ ਲਈ ਇਕ ਲੱਖ ਰੁਪਏ ਦਾ ਚੈੱਕ ਭੇਟ

ਅਜੀਤ ਡੈਸਕ 07-11-2025
ਗਿੱਦੜਬਾਹਾ, 6 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਜੇ.ਐੱਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਚੇਅਰਮੈਨ ਤੇ ਸਾਬਕਾ ਵਿਧਾਇਕ ਸਵਰਗੀ ਰਘੂਬੀਰ ਸਿੰਘ ਪ੍ਰਧਾਨ ਦੇ ਜਨਮ ਦਿਨ ਮੌਕੇ ਉਨ੍ਹਾਂ ਦੀਆਂ ਸਿੱਖਿਆਵਾਂ ਅਨੁਸਾਰ ਨੇਕੀ ਦੇ ਰਾਹ 'ਤੇ ਚੱਲਦੇ ਹੋਏ ਸਪੈਸ਼ਲ ਬੱਚਿਆਂ ਦੇ ਡੀ.ਏ.ਵੀ. ਰੈੱਡ ਕਰਾਸ ਸਕੂਲ ਅੰਮਿ੍ਤਸਰ ਨੂੰ ਆਪਣੀ ਨੇਕ ਕਮਾਈ 'ਚੋਂ ਦਸਵੰਧ ਕੱਢਦੇ ਹੋਏ 1 ਲੱਖ ਰੁਪਏ ਦਾ ਚੈੱਕ ਪਿ੍ੰ. ਗੁਰਦਾਸ ਸਿੰਘ ਮਾਨ ਨੂੰ ਭੇਟ ਕੀਤਾ | ਪਿ੍ੰ. ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਡੀ.ਏ.ਵੀ. ਮੈਨੇਜਿੰਗ ਕਮੇਟੀ ਵਲੋਂ ਸੰਚਾਲਿਤ ਇਹ ਡੀ.ਏ.ਵੀ. ਰੈੱਡ ਕਰਾਸ ਸਕੂਲ ਅੰਮਿ੍ਤਸਰ ਪਿਛਲੇ ਕਈ ਸਾਲਾਂ ਤੋਂ ਸਪੈਸ਼ਲ ਬੱਚਿਆਂ ਨੂੰ ਸਫ਼ਲਤਾ ਪੂਰਵਕ ਸਿੱਖਿਅਤ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਵ. ਰਘੂਬੀਰ ਸਿੰਘ ਪ੍ਰਧਾਨ ਦੀ ਵਿਚਾਰਧਾਰਾ ਅਨੁਸਾਰ ਵਿਦਿਆਰਥੀਆਂ ਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਸਮਾਜ ਸੇਵਾ ਵਿਚ ਹਮੇਸ਼ਾ ਆਪਣਾ ਸਹਿਯੋਗ ਕੀਤਾ ਜਾਂਦਾ ਹੈ |
ਪਿਛਲੀ ਖ਼ਬਰ ਜੈ ਬਾਬਾ ਖੇਤਰਪਾਲ ਮੰਦਰ ਵਿਖੇ ਤੁਲਸੀ ਵਿਆਹ ਸਮਾਗਮ ਕਰਵਾਇਆ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।