ਜੈਤੋ, 6 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਜੈਤੋ ਵਿਖੇ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਮੂਹ ਪੈਨਸ਼ਨਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ 'ਤੇ ਵਧਾਈ ਦਿੱਤੀ ਗਈ ਅਤੇ ਇਸ ਤੋਂ ਇਲਾਵਾ ਭਾਰਤ ਦੀ ਲੜਕੀਆਂ ਦੀ ਟੀਮ ਨੇ ਕ੍ਰਿਕਟ ਵਿਸ਼ਵ ਕੱਪ 2025 ਵਿਚ ਜਿੱਤ ਪ੍ਰਾਪਤ ਕੀਤੀ ਉਸ ਦੀ ਵੀ ਵਧਾਈ ਦਿੱਤੀ ਗਈ | ਮੀਟਿੰਗ ਦੀ ਸ਼ੁਰੂਆਤ ਸੁੰਦਰ ਸਿੰਘ ਬਾਜਾਖਾਨਾ ਨੇ ਸਟੇਜ ਦੀ ਕਾਰਵਾਈ ਸ਼ੁਰੂ ਕਰਦਿਆਂ ਪਿਛਲੇ ਮਹੀਨੇ (ਅਕਤੂਬਰ) ਦੀਆਂ ਗਤੀਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ | ਮੀਟਿੰਗ ਵਿਚ ਮਿਤੀ 12-10-2025 ਨੂੰ ਸਿੰਘ ਕੁਲਤਾਰ ਸਿੰਘ ਸੰਧਵਾਂ ਸਪੀਕਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਬਾਰੇ ਰੋਸ ਪੱਤਰ ਦਿੱਤਾ ਗਿਆ ਅਤੇ ਪੈਨਸ਼ਰਨਾਂ ਨੂੰ ਮਿਤੀ 16-11-2025 ਨੂੰ ਜ਼ਿਲ੍ਹਾ ਸੰਗਰੂਰ ਵਿਖੇ ਰੈਲੀ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ | ਸਮੂਹ ਹਾਜ਼ਰ ਪੈਨਸ਼ਨਰਾਂ ਵਲੋਂ ਮਾਸਟਰ ਕ੍ਰਿਸ਼ਨ ਭਗਵਾਨ ਨਾਗਪਾਲ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਪੈਨਸ਼ਨਰਾਂ ਵਲੋਂ ਪ੍ਰਧਾਨ ਗੁਰਦੀਪ ਸਿੰਘ, ਸੁਰੇਸ਼ ਕੁਮਾਰ ਗੋਇਲ, ਸ਼ੇਰ ਸਿੰਘ ਚੰਦਭਾਨ ਅਤੇ ਮੋਹਨ ਸਿੰਘ ਬਾਜਾਖਾਨਾ ਦਾ ਜਨਮ ਦਿਨ ਮਨਾਇਆ ਗਿਆ | ਮੀਟਿੰਗ 'ਚ ਬਾਬਾ ਵੀਰ ਸਿੰਘ, ਪ੍ਰਕਾਸ਼ ਸਿੰਘ, ਮੇਲਾ ਰਾਮ ਗੋਇਲ, ਸੁਰਿੰਦਰ ਪਾਲ ਸਿੰਘ ਝੱਖੜਵਾਲਾ, ਗੁਰਜੰਗ ਸਿੰਘ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ, ਜਗਦੀਸ਼ ਰਾਏ ਅਰੋੜਾ, ਈਸ਼ਰ ਸਿੰਘ ਅਤੇ ਪ੍ਰਧਾਨ ਗੁਰਦੀਪ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ | ਉਪਰੋਕਤ ਮੀਟਿੰਗ ਵਿਚ ਵਿੱਤ ਸਕੱਤਰ ਮੇਜਰ ਸਿੰਘ, ਪ੍ਰੈੱਸ ਸਕੱਤਰ ਜਗਜੀਤ ਸਿੰਘ, ਹੇਮ ਰਾਜ ਚੋਪੜਾ, ਬਲਜਿੰਦਰ ਸਿੰਘ ਬਰਾੜ, ਦੇਵਰਾਜ, ਪ੍ਰੇਮ ਕੁਮਾਰ ਗੋਇਲ, ਜੋਗਿੰਦਰ ਸਿੰਘ, ਸੁਰਜੀਤ ਸਿੰਘ ਮੱਤਾ, ਸ਼ਿੰਗਾਰਾ ਲਾਲ, ਸੁਖਦੇਵ ਸਿੰਘ ਝੱਖੜਵਾਲਾ ਅਤੇ ਪਰਮਜੀਤ ਕੌਰ ਆਦਿ ਪੈਨਸ਼ਨਰਜ਼ ਸ਼ਾਮਿਲ ਹੋਏ | ਅੰਤ ਵਿਚ ਪ੍ਰਧਾਨ ਗੁਰਦੀਪ ਸਿੰਘ ਨੇ ਮੀਟਿੰਗ ਵਿਚ ਪਹੁੰਚੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ |