02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਠੇਕਾ ਮੁਲਾਜ਼ਮ ਯੂਨੀਅਨ ਨੇ 26 ਦੀ ਬਿਜਲੀ ਸੋਧ ਬਿੱਲ ਹੜਤਾਲ ਸਬੰਧੀ ਕੀਤੀ ਮੀਟਿੰਗ

ਅਜੀਤ ਡੈਸਕ 21-11-2025
ਦੋਦਾ, 20 ਨਵੰਬਰ (ਰਵੀਪਾਲ)-ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਪਾਵਰਕਾਮ ਜ਼ੋਨ ਬਠਿੰਡਾ ਸਬ ਡਵੀਜ਼ਨ ਦੋਦਾ ਦੇ ਪ੍ਰਧਾਨ ਗੁਰਦਿੱਤ ਸਿੰਘ ਗੋਰਾ ਤੇ ਕਰਮਜੀਤ ਸਿੰਘ ਦਿਉਣ ਦੀ ਅਗਵਾਈ ਹੇਠ ਦੋਦਾ ਗੇਟ ਅੱਗੇ ਮੀਟਿੰਗ ਕੀਤੀ ਗਈ, ਜਿਸ 'ਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਪਟਿਆਲਾ ਵਿਖੇ ਉਲੀਕੇ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਵਿਚਾਰ ਚਰਚਾ ਕੀਤੀ ਗਈ | ਬੁਲਾਰਿਆਂ ਨੇ 26 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਵਲੋਂ ਬਿਜਲੀ ਸੋਧ ਬਿੱਲ 2025 ਖਿਲਾਫ਼ ਹੋ ਰਹੇ ਸੂਬਾ ਪੱਧਰੀ ਰੋਸ ਧਰਨੇ ਦੀ ਹਮਾਇਤ ਕਰਨ ਲਈ ਥਰਮਲ ਕਾਲੌਨੀ ਗੇਟ ਨੰਬਰ 3 'ਤੇ ਸਾਂਝਾ ਪ੍ਰੋਗਰਾਮ ਦਿੱਤਾ ਜਾਵੇਗਾ, ਜਿਸ 'ਚ ਸਾਰੀਆਂ ਭਰਾਤਰੀ ਜਥੇਬੰਦੀਆਂ ਕੱਚੇ ਮੁਲਾਜ਼ਮ ਆਦਿ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ | ਉਨ੍ਹਾਂ ਦੱਸਿਆਂ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 2 ਦਸੰਬਰ ਤੋਂ 4 ਦਸੰਬਰ ਤੱਕ ਤਿੰਨ ਰੋਜ਼ਾ ਪੰਜਾਬ ਦੇ ਸਮੂਹ ਸਰਕਾਰੀ ਵਿਭਾਗ ਾਂ ਦੇ ਕੱਚੇ ਕਾਮੇ ਆਪਣੇ ਰੋਜ਼ਗਾਰ ਨੂੰ ਪੱਕਾ ਕਰਵਾਉਣ ਲਈ ਧਰਨਾ ਦੇਣਗੇ | ਇਸ ਮੌਕੇ ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ |
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ 370 ਲੋੜਵੰਦਾਂ ਨੂੰ ਦਿੱਤੀ ਵਿੱਤੀ ਸਹਾਇਤਾ ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।