01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ 370 ਲੋੜਵੰਦਾਂ ਨੂੰ ਦਿੱਤੀ ਵਿੱਤੀ ਸਹਾਇਤਾ

ਅਜੀਤ ਡੈਸਕ 21-11-2025
ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਾ. ਐਸ.ਪੀ. ਸਿੰਘ ਉਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਮਹੰਤ ਕਸ਼ਮੀਰ ਸਿੰਘ ਦੀ ਰਹਿਨੁਮਾਈ ਹੇਠ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਤੇ ਹੋਰ ਸ਼ਹੀਦਾਂ (ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ, ਬਾਬਾ ਜੈਤਾ ਜੀ ਅਤੇ ਹੋਰ ਸ਼ਹੀਦਾਂ) ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦੌਰਾਨ 370 ਦੇ ਕਰੀਬ ਲੋੜਵੰਦਾਂ ਨੂੰ 2 ਲੱਖ 80 ਹਜ਼ਾਰ ਦੀ ਰਾਸ਼ੀ ਦਿੱਤੀ ਗਈ ਤਾਂ ਜੋ ਇਹ ਆਪਣਾ ਪਾਲਣ ਪੋਸ਼ਣ ਵਧੀਆ ਢੰਗ ਨਾਲ ਕਰ ਸਕਣ | ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਬੇਸਹਾਰਾ ਬੱਚਿਆਂ, ਬੇਸਹਾਰਾ ਅÏਰਤਾਂ, ਬੇਸਹਾਰਾ ਵਿਧਵਾਵਾਂ, ਕੰਮ ਕਰਨ ਤੋਂ ਅਸਮਰਥ ਬਜ਼ੁਰਗਾਂ ਆਦਿ ਨੂੰ ਦਿੱਤੀ ਗਈ ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵਲੋਂ ਡਾ. ਉਬਰਾਏ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਜਸਪਾਲ ਸਿੰਘ ਰਿਟਾ. ਲੈਕਚਰਾਰ ਸੀਨੀਅਰ ਮੀਤ ਪ੍ਰਧਾਨ ਗੁਰਪਾਲ ਸਿੰਘ ਪਾਲੀ, ਬਲਜੀਤ ਸਿੰਘ ਮਾਨ ਰਿਟਾ. ਪਿ੍ੰਸੀਪਲ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਚਰਨਜੀਤ ਸਿੰਘ, ਸੁਖਬੀਰ ਸਿੰਘ ਜ਼ੈਲਦਾਰ, ਬਰਨੇਕ ਸਿੰਘ ਰਿਟਾ. ਲੈਕਚਰਾਰ, ਗੁਰਜੀਤ ਸਿੰਘ ਜੀਤਾ, ਹਰਭਗਵਾਨ ਸਿੰਘ ਖੱਪਿਆਂਵਾਲੀ, ਜਸਬੀਰ ਸਿੰਘ ਰਿਟਾ. ਏ.ਐਸ.ਆਈ., ਕਾਲਾ ਖੱਪਿਆਂਵਾਲੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੂੜਾ ਗੁੱਜਰ ਰੋਡ 'ਤੇ ਰੇਲਵੇ ਫਾਟਕ ਬਣਿਆ ਪ੍ਰੇਸ਼ਾਨੀ ਦਾ ਸਬੱਬ ਅਗਲੀ ਖ਼ਬਰ ਠੇਕਾ ਮੁਲਾਜ਼ਮ ਯੂਨੀਅਨ ਨੇ 26 ਦੀ ਬਿਜਲੀ ਸੋਧ ਬਿੱਲ ਹੜਤਾਲ ਸਬੰਧੀ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।