01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡੀ.ਸੀ. ਦਫਤਰ ਅੱਗੇ ਧਰਨਾ ਤੀਜੇ ਦਿਨ 'ਚ ਦਾਖ਼ਲ

ਅਜੀਤ ਡੈਸਕ 21-11-2025
ਸ੍ਰੀ ਮੁਕਤਸਰ ਸਾਹਿਬ, 20 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਹੱਦ ਨੇੜਲੇ ਹੜ੍ਹ ਪੀੜ੍ਹਤ ਪਿੰਡਾਂ ਦੇ ਕਿਸਾਨਾਂ ਨੂੰ ਕਣਕ ਦਾ ਬੀਜ ਵੰਡ ਕੇ ਪਰਤਦਿਆਂ ਹਾਦਸੇ 'ਚ ਲੋਕ ਹਿੱਤ 'ਚ ਜਾਨ ਲਗਾਉਣ ਵਾਲੇ ਬਲਾਕ ਕੋਟਕਪੂਰਾ ਦੇ ਆਗੂ ਹਰਜੀਤ ਸਿੰਘ ਦੇ ਪਰਿਵਾਰ ਤੇ ਗੰਭੀਰ ਜ਼ਖਮੀ ਕਿਸਾਨ ਆਗੂ ਬਲਵੰਤ ਸਿੰਘ ਨੰਗਲ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨਾਂ ਦਾ ਅਣਮਿਥੇ ਸਮੇਂ ਦਾ ਧਰਨਾ ਜਾਰੀ ਹੈ | ਆਪਣੇ ਵਿਛੜੇ ਸਾਥੀ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ, ਕਰਜ਼ਾ ਮੁਆਫ਼ੀ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦਿਵਾਉਣ, ਗੰਭੀਰ ਜ਼ਖ਼ਮੀ ਕਿਸਾਨ ਦਾ ਸਰਕਾਰੀ ਖਰਚੇ ਤੇ ਮੁਕੰਮਲ ਇਲਾਜ ਕਰਵਾਉਣ ਤੇ ਹਾਦਸੇ ਦੀ ਨਿਰਪੱਖ ਜਾਂਚ ਕਰਕੇ ਕਾਨੂੰਨੀ ਕਾਰਵਾਈ ਕਰਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ | ਅੱਜ ਤੀਸਰੇ ਦਿਨ ਦੇ ਰੋਸ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆ ਹਰਬੰਸ ਸਿੰਘ ਕੋਟਲੀ, ਰਣਧੀਰ ਸਿੰਘ ਮਲੂਕਾ ਤੇ ਹਰਫੂਲ ਸਿੰਘ ਭਾਗਸਰ ਆਦਿ ਨੇ ਸੰਬੋਧਨ ਕੀਤਾ | ਆਗੂਆਂ ਨੇ ਆਖਿਆ ਕਿ ਸਰਕਾਰਾਂ ਤੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਸੰਘਰਸ਼ਾਂ ਦਾ ਰਾਹ ਵਕਤ ਦੀ ਲੋੜ ਹੈ | ਉਨ੍ਹਾਂ ਐਲਾਨ ਕੀਤਾ ਕਿ ਵਾਪਰੇ ਹਾਦਸੇ ਤੇ ਮੁਆਵਜ਼ੇ ਦੀਆਂ ਮੰਗਾਂ ਦੀ ਪੂਰਤੀ ਤੱਕ ਇਹ ਸੰਘਰਸ਼ ਚੱਲਦਾ ਰਹੇਗਾ | ਇਸ ਮੌਕੇ ਹੋਰਨਾਂ ਭਰਾਤਰੀ ਹਮਾਇਤ 'ਚ ਪੰਜਾਬ ਖ਼ੇਤ ਮਜ਼ਦੂਰ ਯੂਨੀਅਨ ਦੇ ਕਾਕਾ ਸਿੰਘ ਖੁੰਡੇ ਹਲਾਲ, ਤਰਸੇਮ ਖੁੰਡੇ ਹਲਾਲ ਤੋਂ ਇਲਾਵਾ ਭਰਾਤਰੀ ਹਮਾਇਤ ਵਿਚ ਸੁਖਪ੍ਰੀਤ ਕੌਰ ਪੀ.ਐੱਸ.ਯੂ. ਪਿਆਰੇ ਲਾਲ ਦੋਦਾ, ਅਮਰਜੀਤ ਪਾਲ ਸ਼ਰਮਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਪਾਵਰ ਸਲੈਪ ਇੰਡੀਅਨ ਚੈਂਪੀਅਨ ਜੁਝਾਰ ਸਿੰਘ ਟਾਈਗਰ ਪਹੁੰਚਿਆ ਸ੍ਰੀ ਮੁਕਤਸਰ ਸਾਹਿਬ ਅਗਲੀ ਖ਼ਬਰ ਬੂੜਾ ਗੁੱਜਰ ਰੋਡ 'ਤੇ ਰੇਲਵੇ ਫਾਟਕ ਬਣਿਆ ਪ੍ਰੇਸ਼ਾਨੀ ਦਾ ਸਬੱਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।