02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਤਾਰੇਵਾਲਾ ਪਿੰਡ ਵਿਚ 51.80 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਅਜੀਤ ਡੈਸਕ 23-11-2025
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਹਲਕੇ ਦੇ ਪਿੰਡ ਤਾਰੇਵਾਲਾ ਵਿਚ 24 ਲੱਖ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸਰਪੰਚ ਕਰਮਜੀਤ ਸਿੰਘ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਰੱਖਿਆ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਹ ਮੈਦਾਨ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗਾ | ਉਨ੍ਹਾਂ ਕਿਹਾ ਕਿ ਅੱਜ 24 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਅਤਿ-ਆਧੁਨਿਕ ਖੇਡ ਮੈਦਾਨ, 17 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੀਆਂ ਗਲੀਆਂ, 6 ਲੱਖ ਰੁਪਏ ਦੀ ਲਾਗਤ ਨਾਲ ਨਹਿਰੀ ਨਾਲੇ ਦੇ ਸੁਧਾਰ, 4 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਦਾ ਕੰਮ ਅਤੇ 80 ਹਜ਼ਾਰ ਰੁਪਏ ਦੀ ਲਾਗਤ ਨਾਲ ਲਾਈਟਿੰਗ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਹੈ | ਇਸ ਮੌਕੇ ਸਰਪੰਚ ਕਰਮਜੀਤ ਸਿੰਘ ਅਤੇ ਸਮੁੱਚੀ ਗਰਾਮ ਪੰਚਾਇਤ ਨੇ ਵਿਕਾਸ ਕਾਰਜਾਂ ਦੇ ਉਦਘਾਟਨ ਲਈ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕੀਤਾ | ਇਸ ਮੌਕੇ ਸਕੱਤਰ ਪਿਆਰਾ ਸਿੰਘ ਬੱਧਨੀ, ਕੌਂਸਲਰ ਕੁਲਵਿੰਦਰ ਸਿੰਘ ਚੱਕੀਆਂ, ਮਾਸਟਰ ਹਰਜਿੰਦਰ ਸਿੰਘ, ਜਗਰੂਪ ਸਿੰਘ, ਕੁਲਵਿੰਦਰ ਸਿੰਘ ਤਾਰੇਵਾਲਾ ਹਲਕਾ ਮੀਡੀਆ ਕੋਆਰਡੀਨੇਟਰ, ਕੁਲਵਿੰਦਰ ਨੈਸਲੇ ਬਲਾਕ ਪ੍ਰਧਾਨ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਤ੍ਰੈ ਸ਼ਤਾਬਦੀ ਕਾਲਜ ਵਿਖੇ 350 ਸਾਲਾ ਸ਼ਹੀਦੀ ਨੂੰ ਸਮਰਪਿਤ ਅੰਤਰ-ਸਕੂਲੀ ਮੁਕਾਬਲੇ ਕਰਵਾਏ 25 ਸਕੂਲਾਂ ਦੇ 300 ਤੋਂ ਵੱ... ਅਗਲੀ ਖ਼ਬਰ 23, 24 ਤੇ 25 ਨਵੰਬਰ ਨੂੰ ਅਨੰਦਪੁਰ ਸਾਹਿਬ ਜਾਣਗੀਆਂ ਬੱਸਾਂ-ਵਿਧਾਇਕ ਬਿਲਾਸਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।