18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ 'ਚ ਸਟੇਡੀਅਮ ਬਣਾਏ-ਵਿਧਾਇਕ

ਪਿੰਡ ਭੁੱਟੀਵਾਲਾ ਦੇ ਟਿੱਲਾ ਬਾਬਾ ਪੂਰਨ ਭਗਤ ਵਿਖੇ ਨਤਮਸਤਕ ਹੋਣ ਉਪਰੰਤ ਗੱਲਬਾਤ ਕਰਦੇ ਹੋਏ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਨਾਲ ਪਿੰਡ ਵਾਸੀ | ਅਜੀਤ ਤਸਵੀਰ <br/> 25-11-2025
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਵੱਡੇ ਉਪਰਾਲੇ ਕੀਤੇ ਗਏ ਹਨ ਤੇ ਪੰਜਾਬ ਦੀ ਮਾਨ ਸਰਕਾਰ ਵਲੋਂ ਪਿੰਡਾਂ 'ਚ ਖੇਡ ਸਟੇਡੀਅਮ ਬਣਾਏ ਗਏ ਹਨ ਤਾਂ ਜੋ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੋੜਿਆ ਜਾ ਸਕੇ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਟਿੱਲਾ ਬਾਬਾ ਪੂਰਨ ਭਗਤ ਪਿੰਡ ਭੁੱਟੀਵਾਲਾ ਵਿਖੇ ਨਤਮਸਤਕ ਹੋਣ ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਪਿੰਡ ਭੁੱਟੀਵਾਲਾ ਵਿਖੇ ਵੀ ਗਿੱਦੜਬਾਹਾ ਹਲਕੇ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਯਤਨ ਨਾਲ ਸਰਕਾਰ ਵਲੋਂ ਬਾਬਾ ਪੂਰਨ ਭਗਤ ਖੇਡ ਸਟੇਡੀਅਮ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਕੇ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ | ਵਿੱਢੀ ਗਈ ਇਸ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਆਏ ਦਿਨ ਵੱਡੀ ਮਾਤਰਾ 'ਚ ਨਸ਼ਾ ਫ਼ੜਿ੍ਹਆ ਜਾ ਰਿਹਾ ਹੈ ਤੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਇਸ ਸਬੰਧੀ ਉਪਰਾਲੇ ਜਾਰੀ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਡੀ ਪੱਧਰ 'ਤੇ ਕੱਚੇ ਖ਼ਾਲਿਆਂ ਨੂੰ ਪੱਕਾ ਕਰਕੇ ਤੇ ਪੁਰਾਣੇ ਖ਼ਾਲਾਂ ਨੂੰ ਮੁਰੰਮਤ ਕਰਕੇ ਨਵੇਂ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਸਹੀ ਮਾਤਰਾ ਵਿਚ ਨਹਿਰੀ ਪਾਣੀ ਮਿਲ ਸਕੇ | ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਪਿੰਡ ਦੇ ਵਿਕਾਸ ਲਈ ਪੂਰੀ ਤਰ੍ਹਾਂ ਤੱਤਪਰ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਏ ਗਏ ਖੇਡ ਸਟੇਡੀਅਮ 'ਚ ਵੱਡੀ ਗਿਣਤੀ 'ਚ ਪਿੰਡ ਦੇ ਬੱਚੇ ਖੇਡਾਂ ਨਾਲ ਜੁੜ ਰਹੇ ਹਨ | ਇਸ ਮੌਕੇ ਸੇਵਾ ਮੁਕਤ ਥਾਣੇਦਾਰ ਗੁਰਮੇਲ ਸਿੰਘ ਭੁੱਟੀਵਾਲਾ, ਸਰਪੰਚ ਬਲਜੀਤ ਸਿੰਘ ਭੁੱਟੀਵਾਲਾ, ਨਛੱਤਰ ਸਿੰਘ, ਜਗਦੀਪ ਸਿੰਘ ਢਿੱਲੋਂ, ਵਿੱਕੀ ਕੁਮਾਰ ਡਮੋਲੀਆ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਾਲਵਾ ਕਾਲਜ ਬਠਿੰਡਾ ਦੇ ਖਿਡਾਰੀ ਅਬੀਰ ਕੋਹਲੀ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਟੀਮ ਲਈ ਹੋਈ ਚੋਣ <br/> ਅਗਲੀ ਖ਼ਬਰ ਖਿਦਰਾਣਾ ਪ੍ਰਾਈਵੇਟ ਕਾਰ ਚਾਲਕ ਲੋਕ ਸੇਵਾ ਸੁਸਾਇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।