28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਲੋਕ ਮੋਰਚਾ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਅਜੀਤ ਡੈਸਕ 26-11-2025
ਮਲੋਟ, 25 ਨਵੰਬਰ (ਅਜਮੇਰ ਸਿੰਘ ਬਰਾੜ)-ਲੋਕ ਮੋਰਚਾ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਗਰਮ ਵਰਕਰਾਂ ਦੀ ਮੀਟਿੰਗ ਮਲੋਟ ਦਾਣਾ ਮੰਡੀ ਵਾਟਰ ਵਰਕਸ ਵਿਖੇ ਹੋਈ, ਜਿਸ 'ਚ ਸਰਕਾਰ ਵਲੋਂ ਜਨਤਕ ਜਾਇਦਾਦਾਂ ਵੇਚਣ ਤੇ ਬਿਜਲੀ ਸੋਧ ਬਿੱਲ 2025 'ਤੇ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਸਕੱਤਰ ਤੇ ਸੂਬਾ ਕਮੇਟੀ ਆਗੂ ਗੁਰਦੀਪ ਸਿੰਘ ਖੁੱਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿਕਾਸ ਤੇ ਨਿਵੇਸ਼ ਦੇ ਨਾਂਅ ਹੇਠ ਸਰਕਾਰੀ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਦੇ ਹੱਲੇ ਨੂੰ ਤੇਜ਼ ਕਰਦਿਆਂ ਥਰਮਲ ਬਠਿੰਡਾ ਸਮੇਤ 11 ਹੋਰ ਥਾਵਾਂ ਇਕੱਲੇ ਬਿਜਲੀ ਵਿਭਾਗ ਦੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਹੀ ਸਰਕਾਰੀ ਵਿਭਾਗਾਂ ਤੇ ਅਦਾਰਿਆਂ ਦੀਆਂ 26 ਜਾਇਦਾਦਾਂ ਵੇਚਣ ਦੀ ਨਿਸ਼ਾਨਦੇਹੀ ਕਰ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪੀ.ਏ.ਯੂ. ਲੁਧਿਆਣਾ ਦੀ ਖੇਤੀ ਖੋਜ ਲਈ ਰਾਖਵੀਂ ਰੱਖੀ 1500 ਏਕੜ ਜ਼ਮੀਨ ਵੇਚਣ ਦੀ ਅੰਦਰ ਖਾਤੇ ਤਿਆਰੀ ਵਿੱਢੀ ਹੋਈ ਹੈ | ਸੂਬਾ ਕਮੇਟੀ ਆਗੂ ਗੁਰਦੀਪ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀ ਮਾਹਿਰਾਂ ਨੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਇਸ ਨਾਲ ਖੇਤੀ ਖੋਜਾਂ ਦਾ ਕੰਮ ਠੱਪ ਹੋ ਜਾਵੇਗਾ ਤੇ ਇਹ ਕੰਮ ਵੱਡੀਆਂ ਪ੍ਰਾਈਵੇਟ ਕੰਪਨੀਆਂ ਕੋਲ ਚਲਾ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਲਿਆਂਦਾ ਜਾ ਰਿਹਾ ਹੈ | ਇਹ ਬਿੱਲ ਸਾਲ 2003 'ਚ ਬਣਾਏ ਬਿਜਲੀ ਕਾਨੂੰਨ ਨੂੰ ਹੋਰ ਸੋਧ ਕੇ ਬਿਜਲੀ ਵੰਡ ਦੇ ਖੇਤਰ ਵਿਚ ਦੇਸੀ-ਵਿਦੇਸ਼ੀ ਨਿੱਜੀ ਬਿਜਲੀ ਵਪਾਰੀਆਂ ਦੇ ਖੁੱਲੇ੍ਹ ਦਾਖ਼ਲੇ ਲਈ ਕਾਨੂੰਨ ਬਣਾਇਆ ਜਾ ਰਿਹਾ ਹੈ | ਜ਼ਿਲ੍ਹਾ ਸਕੱਤਰ ਨੇ ਕਿਹਾ ਕਿ ਸਨਅਤੀ ਮਜ਼ਦੂਰਾਂ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਨੇ ਵੀ ਇਨ੍ਹਾਂ ਕੋਡਾਂ ਨੂੰ ਮਜ਼ਦੂਰ ਵਿਰੋਧੀ ਅਤੇ ਮਾਲਕ ਪੱਖੀ ਕਹਿ ਕੇ ਵਿਰੋਧ ਜਤਾਇਆ ਹੈ | ਲੋਕ ਮੋਰਚਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਵਲੋਂ ਖੇਤੀ ਖੋਜ ਲਈ ਰੱਖੀਆਂ ਜਮੀਨਾਂ ਤੇ ਸ਼ਾਮਲਾਤ ਜ਼ਮੀਨਾਂ ਨੂੰ ਵੇਚਣ ਅਤੇ ਇਸੇ ਤਰ੍ਹਾਂ ਕੇਂਦਰ ਸਰਕਾਰ ਬਿਜਲੀ ਵੰਡ ਖੇਤਰ ਦੇ ਨਿੱਜੀ ਕਰਨ ਲਈ ਲਿਆਂਦੇ ਜਾ ਰਹੇ ਸੋਧ ਬਿੱਲ 2025 ਤੇ ਕਿਰਤ ਕੋਡਾਂ ਦਾ ਫ਼ੈਸਲਾ ਵਾਪਸ ਲਿਆ ਜਾਵੇ |
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਦੂਖ ਨਿਵਾਰਨ ਪਿੰਡ ਭੁੱਟੀਵਾਲਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ | ਇਸ ਸੰਬੰਧ 'ਚ ਪ੍ਰਕਾਸ਼ ਕਰਵਾਏ ਗਏ ਸ੍ਰੀ ਸਹਿਜ ਪਾਠ ਜੀ ਦਾ ਭੋਗ ਪਾਇਆ ਗਿਆ | ਗ੍ਰੰਥੀ ਪਰਮਜੀਤ ਸਿੰਘ ਵਲੋਂ ਅਰਦਾਸ ਕੀਤੀ ਗਈ ਤੇ ਹੁਕਮਨਾਮਾ ਲਿਆ ਗਿਆ | ਇਸ ਮੌਕੇ ਉਨ੍ਹਾਂ ਗੁਰੂ ਸਾਹਿਬ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਉਪਰੰਤ ਗੁਰਬਚਨ ਸਿੰਘ ਫ਼ੌਜੀ ਵਲੋਂ ਪਹੁੰਚੀ ਸਮੂਹ ਸੰਗਤ ਦਾ ਧੰਨਵਾਦ ਕੀਤਾ | ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਅਗਲੀ ਖ਼ਬਰ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਕਈ ਆਗੂ ਤੇ ਵਰਕਰ ਕਾਂਗਰਸ ਪਾਰਟੀ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।