28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਅਜੀਤ ਡੈਸਕ 26-11-2025
ਫ਼ਰੀਦਕੋਟ, 25 ਨਵੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਗਰੀਨ ਐਵਿਨਿਊ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਜਲਾਲੇਆਣਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਨਵੰਬਰ 2025 ਨੂੰ ਚੰਡੀਗੜ੍ਹ 'ਚ ਵੱਧ ਤੋਂ ਵੱਧ ਹਾਜ਼ਰੀ ਭਰਨ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਜੋ ਪਰਾਲੀ ਦੇ ਕੇਸ ਲੋਕਾਂ ਨੂੰ 'ਤੇ ਪਾਏ ਗਏ ਹਨ, ਸਰਕਾਰ ਉਹ ਪਰਚੇ ਬਿਨ੍ਹਾਂ ਕਿਸੇ ਦੇਰੀ ਰੱਦ ਕਰੇ, ਸੈਂਟਰ ਸਰਕਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਧੱਕੇਸ਼ਾਹੀ ਕਰਦੀ ਹੈ ਇਸ ਦਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਿਰੋਧ ਕਰਦੀ ਹੈ | ਇਸ ਮੌਕੇ ਵਜ਼ੀਰ ਸਿੰਘ ਡੋਡ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਜਗਦੀਪ ਸਿੰਘ ਜਨੇਰੀਆ ਜ਼ਿਲ੍ਹਾ ਸਕੱਤਰ ਜਨਰਲ ਫ਼ਰੀਦਕੋਟ, ਅਮਨਦੀਪ ਸਿੰਘ ਖ਼ਾਲਸਾ ਬਲਾਕ ਪ੍ਰਧਾਨ ਸਾਦਿਕ, ਅੰਗਰੇਜ਼ ਸਿੰਘ ਵਿੱਤ ਸਕੱਤਰ ਬਲਾਕ ਸਾਦਿਕ, ਦਰਸ਼ਨ ਸਿੰਘ ਕਾਬਲਵਾਲਾ ਬਲਾਕ ਪ੍ਰਧਾਨ ਫ਼ਰੀਦਕੋਟ, ਰਾਜਾ ਸੰਧੂ ਝੋਕ ਸਰਕਾਰੀ ਪ੍ਰੈਸ ਸਕੱਤਰ ਬਲਾਕ ਸਾਦਿਕ, ਸੁਰਿੰਦਰ ਸਿੰਘ ਜਨਰਲ ਸਕੱਤਰ ਬਲਾਕ ਫ਼ਰੀਦਕੋਟ, ਸਿਲੰਦਰ ਸਿੰਘ ਢਿੱਲੋਂ ਸੀਨੀਅਰ ਮੀਤ ਪ੍ਰਧਾਨ ਬਲਾਕ ਸਾਦਿਕ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਫ਼ਰਦ ਕੇਂਦਰਾਂ ਦੇ ਕੰਪਿਊਟਰ ਆਪ੍ਰੇਟਰ 2 ਤੋਂ 4 ਤੱਕ ਹੜਤਾਲ 'ਤੇ ਅਗਲੀ ਖ਼ਬਰ ਲੋਕ ਮੋਰਚਾ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।