ਜੈਤੋ, 25 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਕਾਂਗਰਸ ਪਾਰਟੀ ਰਾਜਨੀਤੀ 'ਚ ਮਹੱਤਵਪੂਰਨ ਮੁੱਦਿਆਂ ਤੇ ਵਿਕਾਸ ਕਾਰਜਾਂ ਹੇਠ ਚੋਣਾਂ ਲੜੀਆਂ ਤੇ ਅੱਜ ਵੀ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸੱਤਾ 'ਚ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਨੇੜਲੇ ਪਿੰਡ ਰੋੜੀਕਪੂਰਾ ਵਿਖੇ ਸਾਬਕਾ ਸਰਪੰਚ ਬਲਦੇਵ ਸਿੰਘ ਮੰਨਾ ਬਰਾੜ ਦੇ ਗ੍ਰਹਿ ਵਿਖੇ ਵਰਕਰਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਪਾਰਟੀ ਵਲੋਂ ਵੱਖਰੀ ਰਣਨੀਤੀ ਤਿਆਰ ਕੀਤੀ ਗਈ ਹੈ, ਜਿਸ ਲਈ ਚੋਣ ਲੜਣ ਦੇ ਚਾਹਵਾਨ ਵਰਕਰ ਜ਼ਿਲ੍ਹਾ ਪ੍ਰਧਾਨ ਨੂੰ ਪੱਤਰ ਰਾਹੀਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਲੜਨ ਦੀ ਮੰਗ ਕਰ ਸਕਦੇ ਹਨ, ਇਹ ਪ੍ਰਕਿਰਿਆ ਪੂਰਨ ਤੌਰ 'ਤੇ ਪਾਰਦਰਸ਼ੀ ਹੋਵੇਗੀ ਤੇ ਪੂਰੀ ਚੋਣ ਪ੍ਰਕਿਰਿਆ ਹਲਕਾ ਵਰਕਰਾਂ ਤੇ ਸੀਨੀਅਰ ਲੀਡਰਸ਼ਿਪ ਦੇ ਸਲਾਹ-ਮਸ਼ਵਰੇ ਨਾਲ ਹੀ ਕੀਤੀ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਧੜੇਬੰਦੀ ਨੂੰ ਪੂਰੀ ਤਰ੍ਹਾਂ ਖ਼ਤਮ ਕਰਕੇ ਹਲਕੇ 'ਚ ਇਕਜੁੱਟਤਾ ਨਾਲ ਕੰਮ ਕੀਤਾ ਜਾਵੇਗਾ | ਵਰਕਰਾਂ ਦੀ ਰਾਏ ਸਾਡੇ ਲਈ ਸਭ ਤੋਂ ਵੱਡੀ ਤਾਕਤ ਹੈ | ਇਮਾਨਦਾਰ ਤੇ ਲੋਕਾਂ ਵਿਚ ਹਰਮਨ ਪਿਆਰੇ ਉਮੀਦਵਾਰ ਹੀ ਮੈਦਾਨ ਵਿਚ ਉਤਾਰੇ ਜਾਣਗੇ | ਇਸ ਮੌਕੇ ਨੌਜਵਾਨ ਆਗੂ ਹਰਜੀਤ ਸਿੰਘ ਬਿਸ਼ਨੰਦੀ, ਸਾਬਕਾ ਬਲਦੇਵ ਸਿੰਘ ਮੰਨਾ ਬਰਾੜ ਰੋੜੀਕਪੂਰਾ, ਭਗਵੰਤ ਸਿੰਘ ਸਾਬਕਾ ਸਰਪੰਚ ਚੈਨਾ, ਜਗਜੀਤ ਸਿੰਘ ਪ੍ਰਧਾਨ ਝੱਖੜਵਾਲਾ, ਨੌਜਵਾਨ ਆਗੂ ਸੱਤਾ ਭਾਊ ਕਾਸਮ ਭੱਟੀ, ਡਾ. ਕੌਰ ਸਿੰਘ ਸੂਰਘੂਰੀ, ਜਸਵੰਤ ਸਿੰਘ ਗੋਰਾ ਢਿੱਲੋਂ, ਬਲਦੇਵ ਸਿੰਘ ਬਿੱਲੂ, ਰਾਜਵਿੰਦਰ ਸਿੰਘ ਰਾਜ ਭੁੱਲਰ ਰੋੜੀਕਪੂਰਾ, ਅਬਦਬਿਹਾਰੀ ਸਿੰਘ ਸੰਧੂ, ਗੁਰਸੇਵਕ ਸਿੰਘ, ਗਿਆਨ ਸਿੰਘ ਸੰਧੂ ਰਾਮੇਆਣਾ, ਪਾਲ ਸਿੰਘ, ਗਗਨਦੀਪ ਸਿੰਘ ਗਗਨਾ ਧਾਲੀਵਾਲ ਰਾਮੇਆਣਾ, ਰਾਣਾ ਸਿੰਘ ਮੈਂਬਰ ਕਾਸਮ ਭੱਟੀ, ਪੱਪਾ ਸਿੰਘ, ਤਾਰਾ ਸਿੰਘ, ਰਾਜਿੰਦਰ ਸਿੰਘ ਗਾਲ੍ਹਾ ਆਦਿ ਹਾਜ਼ਰ ਸਨ |