28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਕਾਂਗਰਸੀ ਆਗੂਆਂ ਨੇ ਨਵਦੀਪ ਸਿੰਘ ਬੱਬੂ ਬਰਾੜ ਨੂੰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਕੀਤਾ ਸਨਮਾਨਿਤ

ਅਜੀਤ ਡੈਸਕ 26-11-2025
ਬਾਜਾਖਾਨਾ, 25 ਨਵੰਬਰ (ਜਗਦੀਪ ਸਿੰਘ ਗਿੱਲ)-ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਸਾਬਕਾ ਕੈਬਨਿਟ ਮੰਤਰੀ ਸਵ : ਅਵਤਾਰ ਸਿੰਘ ਬਰਾੜ ਦੇ ਸਪੁੱਤਰ ਨਵਦੀਪ ਸਿੰਘ ਬੱਬੂ ਬਰਾੜ ਨੂੰ ਮੁੜ ਜ਼ਿਲ੍ਹਾ ਫ਼ਰੀਦਕੋਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਸਦਕਾ ਉਨ੍ਹਾਂ ਦੇ ਸਮਰਥਕਾਂ 'ਚ ਭਾਰੀ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ¢ ਇਸ ਮÏਕੇ ਸੀਨੀਅਰ ਮਹਿਲਾ ਕਾਂਗਰਸੀ ਆਗੂ ਤੇ ਸਕੱਤਰ ਪੰਜਾਬ ਪਰਮਜੀਤ ਕÏਰ ਰਣ ਸਿੰਘ ਵਾਲਾ ਨੇ ਨਵਦੀਪ ਸਿੰਘ ਬੱਬੂ ਬਰਾੜ ਨੂੰ ਮੁੜ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ 'ਤੇ ਲੋਈ ਤੇ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ | ਆਗੂਆਂ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਅਵਤਾਰ ਸਿੰਘ ਬਰਾੜ ਦੀ ਤਰ੍ਹਾਂ ਨਵਦੀਪ ਸਿੰਘ ਬੱਬੂ ਬਰਾੜ ਵੀ ਬਹੁਤ ਹੀ ਨਿਮਰ ਸੁਭਾਅ, ਸੂਝਵਾਨ ਤੇ ਦੂਰ ਅੰਦੇਸ਼ੀ ਸੋਚ ਵਾਲੇ ਲੀਡਰ ਹਨ¢ ਉਹ ਮਿਲੀ ਹੋਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ | ਆਗਾਮੀ ਚੋਣਾਂ 'ਚ ਕਾਂਗਰਸ ਪਾਰਟੀ ਤਿੰਨੇ ਹਲਕਿਆਂ ਵਿਚ ਵੱਡੇ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਪੰਜਾਬ ਅੰਦਰ ਫਿਰ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣਾਵੇਗੀ¢ ਉਨ੍ਹਾਂ ਕਿਹਾ ਕਿ ਨਵਦੀਪ ਸਿੰਘ ਬੱਬੂ ਬਰਾੜ ਨੇ ਪਹਿਲਾਂ ਵੀ ਪਾਰਟੀ ਨੂੰ ਹਰ ਪੱਖੋਂ ਉਚਾ ਚੁੱਕਣ ਲਈ ਦਿਨ ਰਾਤ ਮਿਹਨਤ ਕੀਤੀ ਹੈ ਤੇ ਹੁਣ ਨਵੀਆਂ ਜ਼ਿੰਮੇਵਾਰੀਆਂ ਮਿਲਣ ਤੋਂ ਬਾਅਦ ਉਹ ਇਕ ਨਵੀ ਊਰਜਾ ਨਾਲ ਪਾਰਟੀ ਦੀ ਬਿਹਤਰੀ ਲਈ ਕੰਮ ਕਰਨਗੇ¢ ਇਸ ਮੌਕੇ ਗੁਰਲਾਲ ਸਿੰਘ ਕੰਗ, ਸਤਿਨਾਮ ਸਿੱਧੂ, ਕਰਮ ਸਿੰਘ ਸਾਬਕਾ ਸਰਪੰਚ, ਗੁਰਚਰਨ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਸਿੱਧੂ, ਗੁਰਪਿਆਰ ਸਿੰਘ ਸਿੱਧੂ, ਸੁਖਜਿੰਦਰ ਸਿੰਘ ਮੈਂਬਰ, ਮਨਜੀਤ ਕÏਰ ਪ੍ਰਧਾਨ ਨੇ ਵੀ ਵਧਾਈ ਦਿੱਤੀ¢
ਪਿਛਲੀ ਖ਼ਬਰ ਏ. ਐੱਨ. ਟੀ. ਐੱਫ. ਫਿਰੋਜ਼ਪੁਰ ਰੇਂਜ ਵਲੋਂ 4 ਕਿੱਲੋ ਤੋਂ ਵੱਧ ਹੈਰੋਇਨ ਤੇ ਮੋਬਾਈਲ ਫੋਨ ਬਰਾਮਦ <br/> ਅਗਲੀ ਖ਼ਬਰ ਨਾਬਾਲਗ ਸਮੇਤ ਦੋ ਨਸ਼ਾ ਤਸਕਰ ਕੀਤੇ ਕਾਬੂ, ਦੋ ਫ਼ਰਾਰ <br/> ਏ. ਐੱਨ. ਟੀ. ਐੱਫ. ਫਿਰੋਜ਼ਪੁਰ ਰੇਂਜ ਵਲੋਂ 4 ਕਿੱਲੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।