28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ

ਅਜੀਤ ਡੈਸਕ 26-11-2025
ਫ਼ਰੀਦਕੋਟ, 25 ਨਵੰਬਰ (ਸਤੀਸ਼ ਬਾਗ਼ੀ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਰੋਟਰੀ ਕਲੱਬ ਵਲੋਂ ਮਰੀਜ਼ਾਂ ਲਈ ਗਰਮ ਦੁੱਧ ਦਾ ਲੰਗਰ ਲਗਾਇਆ ਗਿਆ | ਇਹ ਲੰਗਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਕੀਤਾ ਗਿਆ | ਕਲੱਬ ਪ੍ਰਧਾਨ ਅਸ਼ਵਨੀ ਬਾਂਸਲ ਤੇ ਸਕੱਤਰ ਦਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਬੇਮਿਸਾਲ ਕੁਰਬਾਨੀ ਦੇ ਕੇ ਦੁਨੀਆ ਨੂੰ ਇਨਸਾਫ਼, ਸਹਿਣਸ਼ੀਲਤਾ ਤੇ ਮਨੁੱਖਤਾ ਦਾ ਰਾਹ ਦਿਖਾਇਆ ਹੈ | ਲੰਗਰ ਦੇ ਪ੍ਰੋਜੈਕਟ ਚੇਅਰਮੈਨ ਚਿਰਾਗ ਅਗਰਵਾਲ, ਪਵਨ ਵਰਮਾ ਖ਼ਜ਼ਾਨਚੀ, ਐਡਵੋਕੇਟ ਲਲਿਤ ਮੋਹਨ ਗੁਪਤਾ, ਪਿ੍ਤਪਾਲ ਸਿੰਘ ਕੋਹਲੀ, ਕੇ.ਪੀ.ਸਿੰਘ ਸਰਾਂ, ਮੰਨਤ ਜੈਨ, ਅਰਵਿੰਦ ਛਾਬੜਾ, ਸੁਖਵੰਤ ਸਿੰਘ, ਡਾ. ਵਿਸ਼ਵ ਮੋਹਨ ਗੋਇਲ, ਡਾ. ਬਲਜੀਤ ਸ਼ਰਮਾ ਨੇ ਵੀ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਦੁੱਧ ਪਿਆਉਣ ਦੀ ਦੀ ਸੇਵਾ ਕੀਤੀ | ਗਰਮ ਦੁੱਧ ਦੇ ਲੰਗਰ ਦੀ ਸੇਵਾ ਤਰਨ ਗੁਪਤਾ ਨੈਸ਼ਨਲ ਮੈਡੀਕਲ ਹਾਲ ਫ਼ਰੀਦਕੋਟ ਵਲੋਂ ਕੀਤੀ ਗਈ |
ਪਿਛਲੀ ਖ਼ਬਰ ਕੈਨੇਡਾ ਭੇਜਣ ਦੇ ਨਾਂਅ 'ਤੇ 25 ਲੱਖ ਰੁਪਏ ਦੀ ਠੱਗੀ, 4 ਨਾਮਜ਼ਦ ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਵੱਖ-ਵੱਖ ਗੁਰਦੁਆਰਿਆਂ 'ਚ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।