28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਐੱਨ.ਐੱਚ.ਐੱਮ. ਕਰਮਚਾਰੀਆਂ ਨੂੰ ਤਨਖ਼ਾਹਾਂ ਨਾ ਮਿਲਣ ਸੰਬੰਧੀ ਦਿੱਤਾ ਮੰਗ ਪੱਤਰ

ਅਜੀਤ ਡੈਸਕ 26-11-2025
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਹਤ ਵਿਭਾਗ ਪੰਜਾਬ ਅਧੀਨ ਸੇਵਾਵਾਂ ਨਿਭਾਅ ਰਹੇ ਐੱਨ.ਐੱਚ.ਐੱਮ. ਕਰਮਚਾਰੀਆਂ ਨੂੰ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਤਨਖ਼ਾਹਾਂ ਬਹੁਤ ਜ਼ਿਆਦਾ ਦੇਰੀ ਨਾਲ ਮਿਲ ਰਹੀਆਂ ਹਨ, ਜਿਸ ਕਾਰਨ ਇਨ੍ਹਾਂ ਕਰਮਚਾਰੀਆਂ 'ਚ ਵਿਭਾਗ ਤੇ ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਪ੍ਰਗਟਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਪ੍ਰੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਦਫ਼ਤਰੀ ਐੱਨ.ਐੱਚ.ਐੱਮ. ਸਟਾਫ਼ ਵੈੱਲਫ਼ੇਅਰ ਐਸੋਸੀਏਸ਼ਨ (ਪੰਜਾਬ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ | ਉਨ੍ਹਾਂ ਕਿਹਾ ਕਿ ਵਿਭਾਗ ਦੁਆਰਾ ਐੱਨ.ਐੱਚ.ਐੱਮ. ਕਰਮਚਾਰੀਆਂ ਨੂੰ ਤਨਖ਼ਾਹਾਂ ਸਮੇਂ ਸਿਰ ਨਹੀਂ ਦਿੱਤੀਆਂ ਜਾ ਰਹੀਆਂ, ਜਿਸ ਕਾਰਨ ਇਨ੍ਹਾਂ ਕਰਮਚਾਰੀਆਂ ਦਾ ਨਿਗੂਣੀਆਂ ਤਨਖ਼ਾਹਾਂ 'ਚ ਘਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ ਅਤੇ ਇਨ੍ਹਾਂ ਕਰਮਚਾਰੀਆਂ ਵਲੋਂ ਵਿਭਾਗ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਵਿਭਾਗ ਇਨ੍ਹਾਂ ਕਰਮਚਾਰੀਆਂ ਦੀ ਬਕਾਇਆ ਰਹਿੰਦੀ ਤਨਖ਼ਾਹ ਜਾਰੀ ਕਰੇ ਤੇ ਅੱਗੇ ਤੋਂ ਹਰ ਮਹੀਨੇ ਦੀ 2 ਤਾਰੀਕ ਤੱਕ ਤਨਖ਼ਾਹ ਜਾਰੀ ਕਰਨ ਦੇ ਉਪਰਾਲੇ ਕੀਤੇ ਜਾਣ | ਜੇਕਰ ਕਰਮਚਾਰੀਆਂ ਨੂੰ ਤਨਖ਼ਾਹ ਸਮੇਂ ਸਿਰ ਪ੍ਰਾਪਤ ਨਹੀਂ ਹੁੰਦੀ ਤਾਂ ਇਨ੍ਹਾਂ ਕਰਮਚਾਰੀਆਂ ਵਲੋਂ 6 ਦਸੰਬਰ ਤੋਂ ਕਲਮਛੋੜ ਹੜਤਾਲ ਕੀਤੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਰਿਪੋਰਟਿੰਗ ਨਹੀਂ ਕੀਤੀ ਜਾਵੇਗੀ | ਦਫ਼ਤਰੀ ਐੱਨ.ਐੱਚ.ਐੱਮ. ਸਟਾਫ਼ ਵੈੱਲਫ਼ੇਅਰ ਐਸੋਸੀਏਸ਼ਨ (ਪੰਜਾਬ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਡਾ. ਕੁਲਤਾਰ ਸਿੰਘ ਕਾਰਜਕਾਰੀ ਸਿਵਲ ਸਰਜਨ ਕਮ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੂੰ ਆਪਣੀਆਂ ਤਨਖ਼ਾਹਾਂ ਸਮੇਂ ਸਿਰ ਜਾਰੀ ਕਰਵਾਉਣ ਸੰਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਸੁਨੀਲ ਕੁਮਾਰ ਡੋਡਾ, ਸੁਰਿੰਦਰਪਾਲ ਸਿੰਘ, ਮਨਪ੍ਰੀਤ ਸਿੰਘ, ਅਵਤਾਰ ਸਿੰਘ, ਰਵੀ ਕੁਮਾਰ, ਰਾਧਿਕਾ ਰਾਣੀ, ਗਗਨਦੀਪ ਕੌਰ, ਰਵਿੰਦਰ ਗਰੋਵਰ, ਸ਼ਾਲੂ ਰਾਣੀ, ਕੁੰਦਨ ਕੁਮਾਰ, ਪ੍ਰਭਜੀਤ ਸਿੰਘ, ਸ਼ਿਵਪਾਲ ਸਿੰਘ ਹਾਜ਼ਰ ਸ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੰਦਰ ਮਾਡਲ ਹਾਈ ਸਕੂਲ ਵਿਖੇ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।