28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੰਦਰ ਮਾਡਲ ਹਾਈ ਸਕੂਲ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਅਜੀਤ ਡੈਸਕ 26-11-2025
ਮਲੋਟ, 25 ਨਵੰਬਰ (ਪਾਟਿਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹਾਦਤ ਨੂੰ ਸਮਰਪਿਤ ਚੰਦਰ ਮਾਡਲ ਹਾਈ ਸਕੂਲ ਮਲੋਟ ਵਲੋਂ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਕਮ ਪਿ੍ੰਸੀਪਲ ਚੰਦਰ ਮੋਹਣ ਸੁਥਾਰ ਤੇ ਮੁੱਖ ਅਧਿਆਪਕਾ ਰਜਨੀ ਸੁਥਾਰ ਨੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਿੱਖੀ ਦੇ ਇਤਿਹਾਸ ਵਿਚ ਇਕ ਅਹਿਮ ਯੋਗਦਾਨ ਹੈ ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਸਟਾਫ਼ ਮੈਂਬਰ ਵੀਰਪਾਲ ਕੌਰ, ਸ਼ਵੇਤਾ ਮੱਕੜ, ਜਸਮੀਨ, ਨਵਜੋਤਪ੍ਰੀਤ ਕੌਰ, ਕੰਚਨ ਰਾਣੀ, ਮੀਨੂੰ ਫੁਟੇਲਾ, ਜੋਤੀ ਕਟਾਰੀਆ, ਸਿਮਰਜੀਤ ਕੌਰ, ਪੂਜਾ ਰਾਣੀ, ਵੀਰਪਾਲ ਕੌਰ, ਪੂਜਾ ਸ਼ਰਮਾ, ਸਾਨੀਆ ਰਾਣੀ, ਕਿਰਨਦੀਪ ਕੌਰ, ਮਨਜੀਤ ਕੌਰ, ਅਮਨਦੀਪ ਕੌਰ, ਸਨੇਹਾ ਮਾਰੀਆ, ਅਮਨਦੀਪ, ਜੋਤੀ ਕਾਲੜਾ ਅਤੇ ਰੀਤੂ ਬਾਲਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਕਿਸਾਨਾਂ ਨੇ ਧਰਨੇ ਦਾ 8ਵਾਂ ਦਿਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਲੀਦਾਨ ਦਿਵਸ ਨੂੰ ਕੀਤਾ ਸਮਰਪਿਤ ਅਗਲੀ ਖ਼ਬਰ ਐੱਨ.ਐੱਚ.ਐੱਮ. ਕਰਮਚਾਰੀਆਂ ਨੂੰ ਤਨਖ਼ਾਹਾਂ ਨਾ ਮਿਲਣ ਸੰਬੰਧੀ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।