28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਕਿਸਾਨਾਂ ਨੇ ਧਰਨੇ ਦਾ 8ਵਾਂ ਦਿਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਲੀਦਾਨ ਦਿਵਸ ਨੂੰ ਕੀਤਾ ਸਮਰਪਿਤ

ਅਜੀਤ ਡੈਸਕ 26-11-2025
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮਿ੍ਤਕ ਕਿਸਾਨ ਆਗੂ ਦੇ ਮੁਆਵਜ਼ੇ ਦੀਆਂ ਮੰਗਾਂ ਨੂੰ ਲੈ ਕੇ ਲਾਇਆ ਗਿਆ ਅਣਮਿੱਥੇ ਸਮੇਂ ਦੇ ਧਰਨੇ ਦਾ 8ਵਾਂ ਦਿਨ ਮਨੁੱਖੀ ਹੱਕਾਂ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਜਸਪਾਲ ਸਿੰਘ ਨੰਗਲ, ਗੁਰਭਗਤ ਸਿੰਘ ਭਲਾਈਆਣਾ ਤੇ ਹਰਬੰਸ ਸਿੰਘ ਕੋਟਲੀ ਨੇ ਆਖਿਆ ਕਿ ਆਪਣੇ ਹੱਕਾਂ ਲਈ ਹੀ ਨਹੀਂ, ਸਗੋਂ ਮਨੁੱਖਤਾ ਲਈ ਕੁਰਬਾਨੀ ਕਰਨਾ ਇਸ ਧਰਤੀ ਦੀ ਵਿਰਾਸਤ ਹੈ, ਜਿਸ ਦੀ ਮਿਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਹੈ | ਉਨ੍ਹਾਂ ਆਖਿਆ ਕਿ ਸਦੀਆਂ ਪਹਿਲਾਂ ਵੀ ਗੁਰੂ ਜੀ ਨੇ ਰਾਜਪ੍ਰਬੰਧ ਦੇ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਉਂਦਿਆਂ ਕੁਰਬਾਨੀ ਕੀਤੀ ਸੀ ਤੇ ਸਿੱਤਮ ਦੀ ਗੱਲ ਹੈ ਕਿ ਅੱਜ ਦੇ ਲੋਕਤੰਤਰੀ ਰਾਜਪ੍ਰਬੰਧ ਵਿਚ ਵੀ ਲੋਕਾਂ ਨੂੰ ਆਪਣੇ ਹੱਕਾਂ-ਹਿੱਤਾਂ ਦੀ ਪੂਰਤੀ ਲਈ ਸੜਕਾਂ 'ਤੇ ਰੁਲ੍ਹਣਾ ਪੈਂਦਾ ਹੈ | ਉਨ੍ਹਾਂ ਰੋਸ ਜ਼ਾਹਿਰ ਕੀਤਾ ਕਿ ਅੱਜ 8 ਦਿਨਾਂ ਦੇ ਦਿਨ-ਰਾਤ ਧਰਨੇ ਦੇ ਬਾਵਜੂਦ ਵੀ ਸਰਕਾਰ ਦਾ ਹੱਕੀ ਤੇ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਗਿਆ, ਪਰ ਜਥੇਬੰਦੀ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਲੜਦੀ ਰਹੇਗੀ | ਇਸ ਮੌਕੇ ਨਿਰਮਲ ਸਿੰਘ ਜਿਉਣਵਾਲਾ, ਜਸਪ੍ਰੀਤ ਸਿੰਘ ਜੈਤੋ, ਸੁਖਦੇਵ ਸਿੰਘ ਮਲੋਟ, ਗੁਰਮੀਤ ਸਿੰਘ ਬਿੱਟੂ ਮੱਲਣ, ਹਰਫੂਲ ਸਿੰਘ ਭਾਗਸਰ, ਹਰਪ੍ਰੀਤ ਸਿੰਘ ਦਲ ਸਿੰਘ ਵਾਲਾ, ਕੁਲਦੀਪ ਕਰਮਗੜ੍ਹ, ਜਗਜੀਤ ਸਿੰਘ ਜੈਤੋ, ਮਲਕੀਤ ਸਿੰਘ ਗੱਗੜ, ਕੁਲਬੀਰ ਸਿੰਘ ਭਾਗਸਰ, ਅਜੈਬ ਸਿੰਘ ਕੋਠੇ ਅਮਨਗੜ੍ਹ ਨੇ ਸੰਬੋਧਨ ਕੀਤਾ |
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ ਨੱਕ, ਕੰਨ ਤੇ ਗਲੇ ਦੇ ਰੋਗਾਂ ਸੰਬੰਧੀ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੰਦਰ ਮਾਡਲ ਹਾਈ ਸਕੂਲ ਵਿਖੇ ਕੁਇਜ਼ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।