28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਸੀਨੀਅਰ ਕਬੱਡੀ ਨੈਸ਼ਨਲ ਸਟਾਈਲ ਲੜਕੀਆਂ 'ਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਮਾਰੀ ਬਾਜ਼ੀ

ਅਜੀਤ ਡੈਸਕ 26-11-2025
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਫ਼ਰੀਦਕੋਟ ਵਿਖੇ ਹੋਈ 71ਵੀਂ ਕਬੱਡੀ ਨੈਸ਼ਨਲ ਸਟਾਈਲ ਲੜਕੀਆਂ ਦੇ ਮੁਕਾਬਲੇ 'ਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ | ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਫ਼ਾਈਨਲ ਮੁਕਾਬਲੇ 'ਚ ਫ਼ਤਿਹਗੜ੍ਹ ਸਾਹਿਬ ਦੀ ਟੀਮ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ | ਤੀਜਾ ਸਥਾਨ ਰੂਪਨਗਰ ਤੇ ਫ਼ਰੀਦਕੋਟ ਨੇ ਪ੍ਰਾਪਤ ਕੀਤਾ | ਇਸ ਪ੍ਰਾਪਤੀ 'ਤੇ ਤੇਜਿੰਦਰ ਸਿੰਘ ਮਿੱਡੂਖੇੜਾ, ਨਰਿੰਦਰ ਸਿੰਘ ਕਾਉਣੀ, ਪ੍ਰਧਾਨ ਕਾਲਾ ਸਿੰਘ ਸੁਖਨਾ ਅਬਲੂ, ਜਨਰਲ ਸਕੱਤਰ ਬਲਤੇਰ ਸਿੰਘ ਥੰਧੇਵਾਲ ਤੇ ਸਮੂਹ ਕਬੱਡੀ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਮੈਂਬਰਾਂ ਤੇ ਸ਼ਿਵਰਾਜ ਸਿੰਘ ਡੀ.ਪੀ.ਈ., ਪਿ੍ੰਸੀਪਲ ਸੁਰਿੰਦਰ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਨਾ ਅਬਲੂ ਵਲੋਂ ਸਮੂਹ ਖਿਡਾਰਨਾਂ ਨੂੰ ਵਧਾਈ ਦਿੱਤੀ ਤੇ ਅੱਗੇ ਨੈਸ਼ਨਲ ਖੇਡਾਂ 'ਚ ਵਧੀਆ ਪ੍ਰਦਰਸ਼ਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਨੌਜਵਾਨ ਪੀੜ੍ਹੀ ਨੂੰ ਅੱਗੇ ਆਉਣ ਦੀ ਲੋੜ-ਅੰਮਿ੍ਤਾ ਵੜਿੰਗ ਅਗਲੀ ਖ਼ਬਰ ਇੰਪੀਰੀਅਲ ਪਬਲਿਕ ਸਕੂਲ ਵਿਖੇ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।