21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਜਸਵਿੰਦਰ ਸਿੰਘ ਜੱਸੀ ਭਾਕਿਯੂ ਲੱਖੋਵਾਲ 'ਚ ਸ਼ਾਮਿਲ

ਅਜੀਤ ਡੈਸਕ 22-12-2025
ਫ਼ਰੀਦਕੋਟ, 21 ਦਸੰਬਰ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੂੰ ਉਸ ਵੇਲੇ ਬਹੁਤ ਵੱਡੀ ਕਾਮਯਾਬੀ ਮਿਲੀ ਜਦੋਂ ਜਸਵਿੰਦਰ ਸਿੰਘ ਜੱਸੀ ਆਪਣੇ ਗ੍ਰਹਿ ਚਹਿਲ ਵਿਖੇ ਬਲਾਕ ਪ੍ਰਧਾਨ ਚਮਕੌਰ ਸਿੰਘ ਦੀ ਹਾਜ਼ਰੀ 'ਚ ਬਹੁਤ ਗਿਣਤੀ ਸਮਰਥਕਾਂ ਸਮੇਤ ਆਪਣੀ ਪੁਰਾਣੀ ਮਹਾਂ ਪਾਰਟੀ ਲੱਖੋਵਾਲ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਸੁਰਜੀਤ ਸਿੰਘ ਹਰੀਏਵਾਲਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਮੇਘ ਸਿੰਘ ਖਾਰਾ ਸੀਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ ਕਾਬਲਵਾਲਾ ਮੀਤ ਪ੍ਰਧਾਨ, ਕੁਲਵੰਤ ਸਿੰਘ ਚੰਮੇਲੀ ਜ਼ਿਲ੍ਹਾ ਮੀਤ ਪ੍ਰਧਾਨ, ਬੋਹੜ ਸਿੰਘ ਖਾਰਾ ਬਲਾਕ ਪ੍ਰਧਾਨ ਕੋਟਕਪੂਰਾ, ਜਸਵਿੰਦਰ ਸਿੰਘ ਜਨਰਲ ਸਕੱਤਰ ਬਲਾਕ ਕੋਟਕਪੂਰਾ, ਬਲਵੀਰ ਸਿੰਘ ਖਾਰਾ ਬਲਾਕ ਮੀਤ ਪ੍ਰਧਾਨ ਕੋਟਕਪੂਰਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਲਏ ਗਏ ਫ਼ੈਸਲੇ ਅਨੁਸਾਰ ਮਨਜੀਤ ਸਿੰਘ ਨੂੰ ਕੋਟਕਪੂਰਾ ਦਾ ਬਲਾਕ ਪ੍ਰਧਾਨ ਬਣਾਇਆ ਗਿਆ | ਇਸ ਮੌਕੇ ਜਗਜੀਤ ਸਿੰਘ ਜਨਰਲ ਸਕੱਤਰ ਭਾਣਾ, ਪਰਮਿੰਦਰ ਸਿੰਘ ਚਾਹਲ, ਬਲਾਕ ਮੀਤ ਪ੍ਰਧਾਨ ਫ਼ਰੀਦਕੋਟ, ਸੁਖਚੈਨ ਸਿੰਘ ਭਾਣਾ, ਦਰਸ਼ਨ ਸਿੰਘ ਜ਼ਿਲ੍ਹਾ ਸਕੱਤਰ, ਸ਼ਵਿੰਦਰ ਸਿੰਘ ਚਹਿਲ, ਗੁਰਮੇਲ ਸਿੰਘ ਚਹਿਲ, ਜਗਦੇਵ ਸਿੰਘ ਮੈਂਬਰ ਪੰਚਾਇਤ, ਹਰਦਿਆਲ ਸਿੰਘ, ਚਮਕੌਰ ਸਿੰਘ ਚਹਿਲ, ਲਾਭ ਸਿੰਘ ਚਹਿਲ, ਜਸਵਿੰਦਰ ਸਿੰਘ ਸੰਘਾ ਅਤੇ ਰਣਜੀਤ ਸਿੰਘ ਗਿੱਲ ਭੋਲੂਵਾਲਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਗਿ੍ਫ਼ਤਾਰ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਕੋਟਕਪੂਰਾ 'ਚ ਕੀਤਾ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।