21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁੱਲ ਜਾਣ ਵਾਲੀਆਂ ਕੌਮਾਂ ਖ਼ਤਮ ਹੋ ਜਾਂਦੀਆਂ ਹਨ-ਸੰਧਵਾਂ

ਅਜੀਤ ਡੈਸਕ 22-12-2025
ਪੰਜਗਰਾੲੀਂ ਕਲਾਂ, 21 ਦਸੰਬਰ (ਸੁਖਮੰਦਰ ਸਿੰਘ ਬਰਾੜ)-ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਕਿਉਂਕਿ ਸ਼ਹੀਦ ਨੇ ਆਪਣਾ ਖੂਨ ਦੇ ਕੇ ਕੌਮ ਦੀਆਂ ਨੀਹਾਂ ਨੂੰ ਮਜ਼ਬੂਤ ਹੁੰਦਾ ਹੈ | ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਇਖ਼ਲਾਕੀ ਫ਼ਰਜ਼ ਹੈ ਕਿਉਂਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁੱਲ ਜਾਣ ਵਾਲੀਆਂ ਕੌਮਾਂ ਖ਼ਤਮ ਹੋ ਜਾਂਦੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਥੇਹ ਵਾਲਾ ਵਿਖੇ ਸ਼੍ਰੋਮਣੀ ਸ਼ਹੀਦ ਭਾਈ ਜੈਤਾ ਜੀ ਤੇ ਚਮਕੌਰ ਗੜ੍ਹੀ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਸਮਾਗਮ 'ਚ ਸ਼ਾਮਿਲ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗੌਰਵਮਈ ਇਤਿਹਾਸ ਦਾ ਪ੍ਰਚਾਰ ਕਰਨ ਅਤੇ ਆਪਣੇ ਬੱਚਿਆਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣਾਉਣ ਤਾਂ ਜੋ ਅਸੀਂ ਆਪਣੀ ਅਸਲੀ ਵਿਰਾਸਤ ਨੂੰ ਸੰਭਾਲ ਸਕੀਏ | ਇਸ ਮੌਕੇ ਭਾਈ ਨਨਦੀਪ ਸਿੰਘ ਖਾਲਸਾ, ਪ੍ਰਸਿੱਧ ਗੀਤਕਾਰ ਬੂਟਾ ਪੈਰਿਸ, ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਕੌਰ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਕਾਲਾ ਮਹਿਰਾਜ ਵਿਖੇ ਗੁਲਦਸਤਾ ਮੈਗਜ਼ੀਨ ਰਿਲੀਜ਼ <br/> ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਨੇ ਨਰਿੰਦਰ ਮੋਦੀ ਦਾ ਪੁਤਲਾ ਫ਼ੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।