21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪੰਜਾਬ ਤੇ ਖੇਤੀ ਵਿਰੋਧੀ ਸ਼ਕਤੀਆਂ ਦੀ ਰੋਕਥਾਮ ਲਈ ਭਾਈਚਾਰਕ ਸਾਂਝ ਤੇ ਏਕਤਾ ਜ਼ਰੂਰੀ-ਡਾ. ਬਰਾੜ

ਅਜੀਤ ਡੈਸਕ 22-12-2025
ਮੋਗਾ, 21 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਿਰਫ਼ ਇਕ ਸੂਬਾ ਹੀ ਨਹੀਂ, ਸਗੋਂ ਦੁਨੀਆ ਵਿਚ ਇਕ ਵਿਲੱਖਣ ਸੱਭਿਆਚਾਰਕ ਵਿਰਾਸਤ ਤੇ ਭਾਈਚਾਰਕ ਸਦਭਾਵਨਾ ਦਾ ਪ੍ਰਤੀਕ ਹੈ ਪਰ ਹੁਣ ਇਹ ਸੂਬਾ ਰਾਜਨੀਤਕ, ਧਾਰਮਿਕ ਤੇ ਸਭਿਆਚਾਰਕ ਪੱਖੋਂ ਆਪਣੇ ਸ਼ਾਨਦਾਰ ਇਤਿਹਾਸ ਤੋਂ ਖੁੰਝਦਾ ਨਜ਼ਰ ਆ ਰਿਹਾ ਹੈ | ਇਹ ਵਿਚਾਰ ਸਾਬਕਾ ਡਿਪਟੀ ਡਾਇਰੈਕਟਰ ਖੇਤੀਬਾੜੀ, ਰਾਜ ਪੁਰਸਕਾਰ ਜੇਤੂ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਸਾਨ ਜਥੇਬੰਦੀ ਦੇ ਆਗੂਆਂ ਨਾਲ ਗੱਲਬਾਤ ਦੌਰਾਨ ਸਾਂਝੇ ਕੀਤੇ | ਇਸ ਸਥਿਤੀ ਨੇ ਹਰ ਵਰਗ ਦੇ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਡਾ. ਬਰਾੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਪਣੇ ਪੁਰਾਣੇ ਵਿਰਸੇ ਦੇ ਅਨੁਸਾਰ ਭਾਈਚਾਰਕ ਸਾਂਝ, ਵਿਸ਼ਵਾਸ ਅਤੇ ਸਤਿਕਾਰ ਦੀ ਭਾਵਨਾ ਨੂੰ ਜਾਰੀ ਰੱਖ ਕੇ ਇਕੱਠੇ ਰਹਿਣ ਦੀ ਜ਼ਰੂਰਤ ਹੈ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਨੇ ਵੀ ਇਸ ਮੌਕੇ ਸਰਕਾਰ ਨੂੰ ਕਿਸਾਨੀ ਮਸਲਿਆਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ | ਇਸ ਮੌਕੇ ਸ਼੍ਰੋਮਣੀ ਕਵੀਸ਼ਰ ਪੰਡਤ ਸੋਮ ਨਾਥ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਕੁਲਵਿੰਦਰ ਕੌਰ ਕਪੂਰੇ ਨੂੰ ਜਿੱਤ ਪ੍ਰਾਪਤ ਕਰਨ 'ਤੇ ਹਲਕਾ ਵਿਧਾਇਕ ਨੇ ਦਿੱਤੀ ਵਧਾਈ ਅਗਲੀ ਖ਼ਬਰ ਬਲਾਕ-2 'ਚੋਂ ਅਕਾਲੀ ਦਲ ਦਾ ਸ਼ਾਹ ਅਸਵਾਰ ਸਾਬਿਤ ਹੋਇਆ ਰਵਦੀਪ ਸੰਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।