21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਕੁਲਵਿੰਦਰ ਕੌਰ ਕਪੂਰੇ ਨੂੰ ਜਿੱਤ ਪ੍ਰਾਪਤ ਕਰਨ 'ਤੇ ਹਲਕਾ ਵਿਧਾਇਕ ਨੇ ਦਿੱਤੀ ਵਧਾਈ

ਬਲਾਕ ਸੰਮਤੀ ਚੋਣਾਂ ਵਿਚ ਜੇਤੂ ਬੀਬੀ ਕੁਲਵਿੰਦਰ ਕੌਰ ਨੂੰ ਸਰਟੀਫਿਕੇਟ ਭੇਟ ਕਰਨ ਸਮੇਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਨਾਲ ਸਰਪੰਚ ਸਵਰਨਜੀਤ ਕੌਰ, ਹਰਪਾਲ ਦਾਤਾ, ਹਰਜਿੰਦਰ ਘੋਲੀ ਤੇ ਹੋਰ | ਤਸਵੀਰ : ਗਿੱਲ <br/> 22-12-2025
ਕਿਸ਼ਨਪੁਰਾ ਕਲਾਂ, 21 ਦਸੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਬਲਾਕ ਸੰਮਤੀ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ ਉਪਰੰਤ ਬਲਾਕ ਸੰਮਤੀ ਦੀ ਜੇਤੂ ਉਮੀਦਵਾਰ ਬੀਬੀ ਕੁਲਵਿੰਦਰ ਕੌਰ ਕਪੂਰੇ ਵਲੋਂ ਆਪਣੇ ਵੋਟਰਾਂ ਤੇ ਸਮਰਥਕਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਜਿੱਤ ਇਕੱਲੀ ਉਨ੍ਹਾਂ ਦੀ ਨਹੀਂ ਸਗੋਂ ਸਮੂਹ ਇਲਾਕਾ ਨਿਵਾਸੀਆਂ ਦੀ ਜਿੱਤ ਹੈ | ਜ਼ਿਕਰਯੋਗ ਹੈ ਕਿ ਬਲਾਕ ਸੰਮਤੀ ਚੋਣਾਂ 'ਚ ਬੀਬੀ ਕੁਲਵਿੰਦਰ ਕੌਰ ਨੇ ਆਪਣੀ ਵਿਰੋਧੀ ਉਮੀਦਵਾਰ ਨੂੰ 138 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ | ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਮੌਕੇ ਵਿਧਾਇਕ ਲਾਡੀ ਢੋਸ ਵਲੋਂ ਜੇਤੂ ਉਮੀਦਵਾਰ ਬੀਬੀ ਕੁਲਵਿੰਦਰ ਕੌਰ ਨੂੰ ਦੀ ਵਧਾਈ ਦਿੱਤੀ ਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਸਰਟੀਫਿਕੇਟ ਭੇਟ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਨੇ ਸੰਬੋਧਨ ਕਰਦਿਆਂ ਕਿਹਾ ਹਲਕੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ, ਕਿਸਾਨਾਂ ਦੀ ਭਲਾਈ ਲਈ ਯੋਜਨਾਵਾਂ ਲਾਗੂ ਕਰਨ ਅਤੇ ਔਰਤਾਂ ਨੂੰ ਆਤਮਨਿਰਭਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵਿੰਦਰ ਸਿੰਘ ਰਵੀ ਗਿੱਲ, ਸਰਪੰਚ ਸਵਰਨਜੀਤ ਕੌਰ ਦਾਤਾ, ਸਰਪੰਚ ਦਵਿੰਦਰ ਸਿੰਘ ਬਾਬਾ ਫ਼ਤਿਹਗੜ੍ਹ ਕੋਰੋਟਾਣਾ, ਨੰਬਰਦਾਰ ਸੋਹਣ ਸਿੰਘ, ਜਥੇਦਾਰ ਜਸਵਿੰਦਰ ਸਿੰਘ, ਹਰਜਿੰਦਰ ਸਿੰਘ ਘੋਲੀ, ਹਰਪਾਲ ਸਿੰਘ ਦਾਤਾ, ਤੀਰਥ ਸਿੰਘ, ਗੁਰਜੀਤ ਸਿੰਘ, ਸੁਰਜੀਤ ਸਿੰਘ (ਮੈਂਬਰ), ਰੂਪ ਸਿੰਘ (ਮੈਂਬਰ), ਗੁਰਦੀਪ ਸਿੰਘ (ਮੈਂਬਰ), ਸੁਖਦੇਵ ਸਿੰਘ (ਮੈਂਬਰ), ਸੁਖਮੰਦਰ ਸਿੰਘ (ਮੈਂਬਰ), ਸਾਹਿਬ ਜੋਤ ਸਿੰਘ ਸੰਧੂ, ਰਮਨ ਸਰਾਂ, ਹਰਬੰਸ ਸਿੰਘ, ਕੁਲਦੀਪ ਸਿੰਘ, ਸੇਬੀ ਦਾਤਾ, ਪੋਲਾ ਸੰਧੂ, ਸ਼ਿੰਦਰ ਸਿੰਘ, ਰਣਜੀਤ ਸਿੰਘ ਗਰੇਵਾਲ, ਗੁਰਮੀਤ ਸਿੰਘ ਸੰਧੂ, ਜਸਵਿੰਦਰ ਸਿੰਘ ਬਰਾੜ, ਕੀਪਾ ਕਪੂਰੇ, ਗੁਰਮੀਤ ਸਿੰਘ ਮਾਂਗਟ, ਹੈਪੀ ਸਿੰਘ, ਮਨਫੂਲ ਸਿੰਘ, ਹਰਿੰਦਰ ਕਪੂਰੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਏ.ਵੀ. ਕੇ.ਆਰ.ਬੀ. ਸਕੂਲ ਨੇ ਲਗਾਈ ਵਿਸ਼ਾ ਪ੍ਰਦਰਸ਼ਨੀ ਅਗਲੀ ਖ਼ਬਰ ਪੰਜਾਬ ਤੇ ਖੇਤੀ ਵਿਰੋਧੀ ਸ਼ਕਤੀਆਂ ਦੀ ਰੋਕਥਾਮ ਲਈ ਭਾਈਚਾਰਕ ਸਾਂਝ ਤੇ ਏਕਤਾ ਜ਼ਰੂਰੀ-ਡਾ. ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।