21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਡੀ.ਏ.ਵੀ. ਕੇ.ਆਰ.ਬੀ. ਸਕੂਲ ਨੇ ਲਗਾਈ ਵਿਸ਼ਾ ਪ੍ਰਦਰਸ਼ਨੀ

ਅਜੀਤ ਡੈਸਕ 22-12-2025
ਕੋਟ ਈਸੇ ਖਾਂ, 21 ਦਸੰਬਰ (ਗੁਰਮੀਤ ਸਿੰਘ ਖ਼ਾਲਸਾ)-ਸ਼ਹਿਰ ਕੋਟ ਈਸੇ ਖਾਂ ਦੀ ਨਾਮਵਰ ਵਿੱਦਿਅਕ ਸੰਸਥਾ ਡੀ.ਏ.ਵੀ ਕੇ.ਆਰ.ਬੀ. ਪਬਲਿਕ ਸਕੂਲ ਵਲੋਂ ਵਿਸ਼ਾ ਪ੍ਰਦਰਸ਼ਨੀ ਲਗਾਈ ਗਈ | ਸਕੂਲ ਦੇ ਪਿ੍ੰਸੀਪਲ ਮੈਡਮ ਰਿਤੂ ਅਹੂਜਾ ਨੇ ਦੱਸਿਆ ਕਿ ਇਸ ਪ੍ਰਦਰਸ਼ਨ 'ਚ ਨਰਸਰੀ ਤੋਂ ਬਾਰ੍ਹਵੀਂ ਜਮਾਤ ਦੇ ਬੱਚਿਆਂ ਨੇ ਵੱਖ-ਵੱਖ ਵਿਸ਼ਿਆਂ ਨਾਲ਼ ਸਬੰਧਿਤ ਸ਼ਾਨਦਾਰ ਮਾਡਲ ਬਣਾਏ ਜੋ ਸਾਰੇ ਮਾਡਲ ਵੇਸਟ ਮੈਟੀਰੀਅਲ ਰਾਹੀਂ ਤਿਆਰ ਕੀਤੇ ਗਏ ਸਨ ਤਾਂ ਕਿ ਵਾਤਾਵਰਨ ਦੀ ਸੰਭਾਲ ਕੀਤੀ ਜਾ ਸਕੇ | ਇਸ ਮੌਕੇ ਪੰਜਾਬੀ ਵਿਰਸੇ ਨਾਲ਼ ਸਬੰਧਿਤ ਸਟਾਲ ਵੀ ਖਿੱਚ ਦਾ ਕੇਂਦਰ ਰਿਹਾ | ਬੱਚਿਆਂ ਵਲੋਂ ਬਣਾਏ ਮਾਡਲ ਮਾਪਿਆਂ ਤੇ ਆਏ ਹੋਏ ਮਹਿਮਾਨਾਂ ਨੂੰ ਹੈਰਾਨ ਕਰਨ ਵਾਲ਼ੇ ਸਨ | ਇਸ ਸਮਾਗਮ ਦੇ ਮੁੱਖ ਮਹਿਮਾਨ ਸੁਮਿਤ ਕੁਮਾਰ ਬਿੱਟੂ ਮਲਹੋਤਰਾ, ਦੀਪ ਧੀਰ ਤੇ ਮਾਨਸੀ ਧੀਰ ਸਨ | ਪਿ੍ੰਸੀਪਲ ਰਿਤੂ ਅਹੂਜਾ ਨੇ ਦੱਸਿਆ ਕਿ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਲਗਾਤਾਰ ਯਤਨ ਜਾਰੀ ਹਨ | ਉਨ੍ਹਾਂ ਨੇ ਇਸ ਪ੍ਰਦਰਸ਼ਨੀ ਦੀ ਸਫਲਤਾ ਲਈ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਪੇਸ਼ ਕੀਤੀ ਤੇ ਭਵਿੱਖ 'ਚ ਵੀ ਅਜਿਹੇ ਉਪਰਾਲੇ ਕਰਦੇ ਰਹਿਣ ਦਾ ਵਾਅਦਾ ਵੀ ਲਿਆ |
ਪਿਛਲੀ ਖ਼ਬਰ -ਮਾਮਲਾ ਬਾਘਾ ਪੁਰਾਣਾ ਪੁਲਿਸ ਵਲੋਂ ਅਕਾਲੀ ਆਗੂ ਨੂੰ ਥਾਣੇ ਬੰਦ ਕਰਨ ਦਾ- ਜਥੇਦਾਰ ਤੀਰਥ ਸਿੰਘ ਮਾਹਲਾ ਸਾਥੀਆਂ ਸਮੇਤ... ਅਗਲੀ ਖ਼ਬਰ ਕੁਲਵਿੰਦਰ ਕੌਰ ਕਪੂਰੇ ਨੂੰ ਜਿੱਤ ਪ੍ਰਾਪਤ ਕਰਨ 'ਤੇ ਹਲਕਾ ਵਿਧਾਇਕ ਨੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।