21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਕੁਲਬੀਰ ਸਿੰਘ ਮੱਤਾ ਨੂੰ ਸਦਮਾ, ਭਰਾ ਦੀ ਮੌਤ

ਅਜੀਤ ਡੈਸਕ 22-12-2025
ਕੋਟਕਪੂਰਾ, 21 ਦਸੰਬਰ (ਮੇਘਰਾਜ)-ਜ਼ਿਲ੍ਹੇ ਦੇ ਸੀਨੀਅਰ ਅਕਾਲੀ ਆਗੂ ਕੁਲਬੀਰ ਸਿੰਘ ਮੱਤਾ ਸਾਬਕਾ ਡਿਪਟੀ ਜਨਰਲ ਮੈਨੇਜਰ ਪੰਜਾਬ ਮੰਡੀ ਬੋਰਡ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਛੋਟੇ ਭਰਾ ਦਲਜੀਤ ਸਿੰਘ ਮੱਤਾ ਨਿੱਕਾ (40) ਪੁੱਤਰ ਭੁਪਿੰਦਰ ਸਿੰਘ ਮੱਤਾ ਸਾਬਕਾ ਸਰਪੰਚ ਮੱਤਾ ਵਾਸੀ ਮੱਤਾ ਦੀ ਬੀਤੇ ਦਿਨੀਂ ਅਚਾਨਕ ਮੌਤ ਹੋ ਗਈ | ਮਿ੍ਤਕ ਆਪਣੇ ਪਿੱਛੇ ਪਤਨੀ ਤੇ 1 ਲੜਕਾ ਛੱਡ ਗਏ ਹਨ | ਇਲਾਕੇ ਭਰ ਦੇ ਸਮਾਜਿਕ, ਧਾਰਮਿਕ, ਰਾਜਨੀਤਿਕ ਤੇ ਪਿੰਡ ਮੱਤਾ ਵਾਸੀਆਂ ਨੇ ਦਲਜੀਤ ਸਿੰਘ ਦੀ ਮੌਤ 'ਤੇ ਕੁਲਬੀਰ ਸਿੰਘ ਮੱਤਾ ਤੇ ਮੱਤਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸਵ. ਦਲਜੀਤ ਸਿੰਘ ਮੱਤਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 24 ਦਸੰਬਰ ਦਿਨ ਬੁੱਧਵਾਰ ਨੂੰ ਗੁਰਦੁਆਰਾ ਸਾਹਿਬ, ਗੁਰੂ ਕੀ ਢਾਬ ਮੱਤਾ ਵਿਖੇ 12 ਤੋਂ 1 ਵਜੇ ਤੱਕ ਹੋਵੇਗੀ |
ਪਿਛਲੀ ਖ਼ਬਰ ਜਨਮੇਜਾ ਸਿੰਘ ਸੇਖੋਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਜੇਤੂ ਉਮੀਦਵਾਰਾਂ ਦਾ ਸਨਮਾਨ ਅਗਲੀ ਖ਼ਬਰ ਚੋਣਾਂ 'ਚ ਅਕਾਲੀ ਦਲ ਦੀ ਜਿੱਤ 'ਤੇ ਹਨੀ ਫੱਤਣਵਾਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਨੂੰ ਵਧਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।