25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਬਿਜਲੀ ਮੁਲਾਜ਼ਮਾਂ ਨੇ ਬਿੱਲ ਦੀਆਂ ਕਾਪੀਆਂ ਸਾੜੀਆਂ

ਅਜੀਤ ਡੈਸਕ 24-12-2025
ਸ੍ਰੀ ਮੁਕਤਸਰ ਸਾਹਿਬ, 23 ਦਸੰਬਰ (ਹਰਮਹਿੰਦਰ ਪਾਲ)-ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਤੇ ਈ.ਓ./ਜੇ.ਈ. ਐਸੋਸੀਏਸ਼ਨ ਪੰਜਾਬ ਵਲੋਂ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਆਫ਼ ਇਲੈਕਟ੍ਰੀਸਿਟੀ ਇੰਪਲਾਈਜ਼ ਤੇ ਇੰਜੀਨੀਅਰਜ਼ ਦੇ ਸੱਦੇ 'ਤੇ ਮੰਡਲ ਸ੍ਰੀ ਮੁਕਤਸਰ ਸਾਹਿਬ ਦੇ ਬਿਜਲੀ ਮੁਲਾਜ਼ਮਾਂ ਵਲੋਂ ਸ਼ਾਂਤੀ ਬਿੱਲ ਦਾ ਵਿਰੋਧ ਕਰਕੇ ਉਸ ਦੀਆਂ ਕਾਪੀਆਂ ਸਾੜ ਕੇ ਵਿਰੋਧ ਕੀਤਾ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਬਿਜਲੀ ਮੁਲਾਜ਼ਮਾਂ ਵਲੋਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਸ ਬਿੱਲ ਨੂੰ ਵਾਪਸ ਲਿਆ ਜਾਵੇ | ਇਸ ਤੋਂ ਇਲਾਵਾ ਬੁਲਾਰਿਆਂ ਨੇ ਰੈਲੀ ਵਿਚ ਆਏ ਹੋਏ ਸਾਥੀਆਂ ਨੂੰ ਕਾਲੇ ਕਾਨੂੰਨਾਂ ਜਿਵੇਂ ਕਿ ਇਲੈਕਟ੍ਰੀਸਿਟੀ ਬਿੱਲ 2025, ਲੇਬਰ ਕਾਨੂੰਨ ਨੂੰ ਸੋਧ ਕਰਕੇ ਚਾਰ ਕੋਡਾਂ ਵਿਚ ਬਦਲਣ ਅਤੇ ਕਿਸਾਨਾਂ, ਮਜ਼ਦੂਰਾਂ ਖ਼ਿਲਾਫ਼ ਸੀਡ ਬਿੱਲ ਵਰਗੇ ਕਾਨੂੰਨ ਲਿਆਂਦੇ ਜਾ ਰਹੇ ਹਨ, ਜਿਸ ਦਾ ਜੰਮ ਕੇ ਵਿਰੋਧ ਕੀਤਾ ਗਿਆ ਅਤੇ ਸਰਕਾਰ 'ਚੋਂ ਕਾਨੂੰਨ ਵਾਪਸ ਕਰਵਾਉਣ ਦੀ ਮੰਗ ਕੀਤੀ ਗਈ | ਇਸ ਮੌਕੇ ਬਰਜਿੰਦਰ ਸ਼ਰਮਾ, ਬਸੰਤ ਸਿੰਘ, ਗੁਰਸੇਵਕ ਸਿੰਘ, ਮਨਿੰਦਰ ਸਿੰਘ, ਮਨਦੀਪ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਰੁਣ ਸੇਖੜੀ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਦਾ ਵਾਧੂ ਚਾਰਜ ਸੰਭਾਲਿਆ ਅਗਲੀ ਖ਼ਬਰ ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ ਵਿਖੇ ਗਣਿਤ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।