25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਰਾਈਸ ਮਿੱਲਰਜ਼ ਵਲੋਂ ਰੋਸ ਪ੍ਰਦਸ਼ਰਨ ਅੱਜ <br/>

ਅਜੀਤ ਡੈਸਕ 24-12-2025
ਕੋਟਕਪੂਰਾ, 23 ਦਸੰਬਰ (ਮੋਹਰ ਸਿੰਘ ਗਿੱਲ)-ਰਾਈਸ ਮਿੱਲਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਮਨਾਉਣ ਲਈ 24 ਦਸੰਬਰ ਨੂੰ ਸਵੇਰੇ 10:30 ਵਜੇ ਐਫ਼.ਸੀ.ਆਈ ਗਡਾਊਨ, ਫ਼ਰੀਦਕੋਟ ਰੋਡ ਕੋਟਕਪੂਰਾ ਵਿਖੇ ਮੁੱਖ ਦਫ਼ਤਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਰਾਈਸ ਮਿੱਲਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਹਰਪਾਲ ਸਿੰਘ ਸੰਧੂ ਨੇ ਦੱਸਿਆ ਹੈ ਕਿ ਚੌਲਾਂ ਦੀ ਗੁਣਵੱਤਾ ਦੀ ਪਰਖ਼ ਲਈ ਵਿਭਾਗ ਵਲੋਂ ਪਹਿਲਾਂ ਮਹਿੰਗੇ ਭਾਅ ਦੀਆਂ ਮਸ਼ੀਨਾਂ ਦੀ ਵਿਵਸਥਾ ਕੀਤੀ ਗਈ ਸੀ, ਹੁਣ ਉਸ ਨੂੰ ਤਬਦੀਲ ਕਰਕੇ ਮਨੁੱਖੀ ਪਰਖ਼ ਨਾਲ ਜੋੜਿਆ ਜਾ ਰਿਹਾ ਹੈ, ਜਿਸ ਦਾ ਜਥੇਬੰਦੀ ਸਖ਼ਤ ਵਿਰੋਧ ਕਰਦੀ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਨਵੀਆਂ ਸ਼ਰਤਾ ਲਿਆ ਕੇ ਭਿ੍ਸ਼ਟਾਚਾਰ ਨੂੰ ਬੜਾਵਾ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ, ਜਿਸ ਨੂੰ ਸ਼ੈਲਰ ਮਾਲਕ ਬਿਲਕੁੱਲ ਬਰਦਾਸ਼ਤ ਨਹੀਂ ਕਰਨਗੇ |

ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼ ਲੈਕਚਰਾਰ ਬਲਵਿੰਦਰ ਸਿੰਘ ਮਠਾੜੂ <br/> ਅਗਲੀ ਖ਼ਬਰ ਡਾ. ਸੰਜੀਵ ਗੋਇਲ ਦਾ ਪ੍ਰਧਾਨ ਬਣਨ 'ਤੇ ਟਰੱਸਟ ਵਲੋਂ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।