04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਪੁਲਿਸ ਵਿਭਾਗ ਤੇ ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਅਜੀਤ ਡੈਸਕ 26-12-2025
ਸ੍ਰੀ ਮੁਕਤਸਰ ਸਾਹਿਬ, 25 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਤੇ ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ ਸਾਂਝੇ ਤੌਰ 'ਤੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ ਗਏ | ਇਸ ਮੌਕੇ ਕਲੱਬ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ, ਡਾ. ਵਿਜੇ ਬਜਾਜ, ਮਨਦੀਪ ਖੁਰਾਣਾ, ਅਜੇ ਪਾਸੀ, ਦੀਪਾਂਸ਼ੂ ਮੈਨੀ, ਮਨਿੰਦਰ ਸਿੰਘ ਦੀਪਾਂਸ਼ੂ ਕੁਮਾਰ, ਨਰੇਸ਼ ਕਾਂਤੀ, ਨਵਦੀਪ ਸਿੰਘ ਆਦਿ ਹਾਜ਼ਰ ਸਨ | ਇਸ ਮੁਹਿੰਮ ਦੀ ਸ਼ੁਰੂਆਤ ਡਾ. ਕੇਹਰ ਸਿੰਘ ਚੌਂਕ ਤੋਂ ਕਰਦੇ ਹੋਏ ਵਾਹਨ ਚਾਲਕਾਂ ਨੂੰ ਡੀ.ਐੱਸ.ਪੀ. ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਹਰੇਕ ਵਿਅਕਤੀ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰੇ | ਉਨ੍ਹਾਂ ਕਿਹਾ ਕਿ ਸੜਕੀ ਹਾਦਸਿਆਂ ਨੂੰ ਰੋਕਣ ਲਈ ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ ਪਿਛਲੇ ਕਈ ਸਾਲਾਂ ਤੋਂ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ | ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਲੋਕਾਂ ਤੱਕ ਸੜਕ ਸੁਰੱਖਿਆ ਦਾ ਸੰਦੇਸ਼ ਪਹੁੰਚਾਉਣਾ ਸਾਡੀ ਪਹਿਲੀ ਜ਼ਿੰਮੇਵਾਰੀ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਕੋਆਪ੍ਰੇਟਿਵ ਰਿਟਾਇਰੀਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਵੈਟਰਨਰੀ ਡਾਕਟਰਾਂ ਨੇ ਦੂਜੇ ਦਿਨ ਵੀ ਵੈਟਰਨਰੀ ਸੇਵਾਵਾਂ ਕੀਤੀਆਂ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।