04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸੇਂਟ ਫ਼ਰੀਦ ਪਬਲਿਕ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ

ਅਜੀਤ ਡੈਸਕ 26-12-2025
ਸ੍ਰੀ ਮੁਕਤਸਰ ਸਾਹਿਬ, 25 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਬੋਹਰ ਰੋਡ ਸਥਿਤ ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਯੂਨਿਟ ਟੈੱਸਟ ਦੇ ਨਤੀਜਿਆਂ ਸੰਬੰਧੀ ਮਾਪੇ-ਅਧਿਆਪਕ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ ਤੇ ਕੁੱਲ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਪਿ੍ੰਸੀਪਲ ਜੋਗਿੰਦਰ ਤਨੇਜਾ ਵਲੋਂ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਬੱਚਿਆਂ ਦੇ ਸਰਬਪੱਖੀ ਵਿਕਾਸ 'ਤੇ ਜ਼ੋਰ ਦਿੱਤਾ ਗਿਆ | ਸਕੂਲ ਦੇ ਚੇਅਰਮੈਨ ਸੂਰਜ ਸਿੰਘ ਬਰਾੜ ਤੇ ਡਾਇਰੈਕਟਰ ਪਰਮਜੀਤ ਕੌਰ ਬਰਾੜ ਵਲੋਂ ਮਾਪਿਆਂ ਨੂੰ ਸਕੂਲ ਨਾਲ ਸਹਿਯੋਗ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ | ਮੀਟਿੰਗ ਦੌਰਾਨ ਅਧਿਆਪਕਾਂ ਨੇ ਮਾਪਿਆਂ ਨਾਲ ਵਿਅਕਤੀਗਤ ਤੌਰ 'ਤੇ ਗੱਲਬਾਤ ਕਰਕੇ ਬੱਚਿਆਂ ਦੀਆਂ ਕਮਜ਼ੋਰੀਆਂ ਤੇ ਮਜ਼ਬੂਤੀਆਂ ਬਾਰੇ ਚਰਚਾ ਕੀਤੀ | ਮਾਪਿਆਂ ਵਲੋਂ ਸਕੂਲ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ ਗਈ |
ਪਿਛਲੀ ਖ਼ਬਰ ਵਿਜ਼ਡਮ ਵਰਲਡ ਸਕੂਲ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਧੁੰਦ ਦੇ ਮੱਦੇਨਜ਼ਰ ਲਗਾਏ ਰਿਫ਼ਲੈਕਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।