26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਮੈਡਮ ਅਨੁਰਾਧਾ ਦੀ ਅਗਵਾਈ ਅਧੀਨ ਨਸ਼ਾ ਛਡਾਓ ਮੁਹਿੰਮ ਜਾਰੀ <br/>

ਨਸ਼ਾ ਛਡਾਊ ਮੁਹਿੰਮ ਤਹਿਤ ਨੁੱਕੜ ਨਾਟਕ ਕਰਨ ਪਹੁੰਚੇ ਪੈਰਾ ਲੀਗਲ ਵਲੰਟੀਅਰ ਅਤੇ ਪਿੰਡ ਦੇ ਨੌਜਵਾਨ ਆਦਿ | (ਇਨਸੈੱਟ 'ਚ) ਜਾਣਕਾਰੀ ਦਿੰਦੇ ਸਮੇਂ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਿਰੋਜ਼ਪੁਰ ਮੈਡਮ ਅਨੁਰਾਧਾ | ਅਜੀਤ ਤਸਵੀਰ <br/> 29-12-2025
ਫ਼ਿਰੋਜ਼ਪੁਰ, 28 ਦਸੰਬਰ (ਰਾਕੇਸ਼ ਚਾਵਲਾ)-ਮਾਨਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਸੁਮੀਤ ਮਲਹੋਤਰਾ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਿਰੋਜ਼ਪੁਰ ਮੈਡਮ ਅਨੁਰਾਧਾ ਦੀ ਅਗਵਾਈ ਅਧੀਨ ਸੈਸ਼ਨ ਡਵੀਜ਼ਨ ਫ਼ਿਰੋਜਪੁਰ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ Tਯੂਥ ਅਗੇਂਸਟ ਡਰੱਗU ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਦੇ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਮਿਤੀ 6 ਦਸੰਬਰ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਨੁੱਕੜ ਨਾਟਕ, ਸੈਮੀਨਾਰ, ਰੈਲੀਆਂ ਆਦਿ ਕੀਤੀਆਂ ਜਾ ਰਹੀਆਂ ਹਨ | ਇਸ ਤੋਂ ਇਲਾਵਾ ਜੱਜ ਮੈਡਮ ਅਨੁਰਾਧਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੇ ਨਿਰਦੇਸ਼ ਅਨੁਸਾਰ ਪੈਰਾ ਲੀਗਲ ਵਲੰਟੀਅਰਾਂ ਦੀ ਟੀਮ ਵਲੋਂ ਤਿਆਰ ਕੀਤਾ ਗਿਆ ਨੁੱਕੜ ਨਾਟਕ ਵੀ ਪਿੰਡ ਅਕਬਰ ਵਾਲਾ ਵਿਖੇ ਦਿਖਾਇਆ ਗਿਆ ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਨਤੀਜਿਆਂ ਤੋਂ ਜਾਗਰੂਕ ਕੀਤਾ ਜਾ ਸਕੇ | ਜੱਜ ਮੈਡਮ ਅਨੁਰਾਧਾ ਨੇ ਦੱਸਿਆ ਕਿ ਇਸ ਦੇ ਨਾਲ ਹੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜਪੁਰ ਵਲੋਂ ਨਸ਼ਾ ਪੀੜਤਾਂ ਨੂੰ ਨਸ਼ਾ ਛਡਾਓ ਸੈਂਟਰ ਵਿਚ ਦਾਖਲ ਕਰਵਾਉਣ ਲਈ ਬੀੜਾ ਚੁੱਕਿਆ ਗਿਆ ਹੈ | ਜੋ ਵੀ ਨਸ਼ੇ ਦਾ ਆਦੀ ਆਪਣਾ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜਪੁਰ ਵਿਚ ਆਪਣੀ ਦਰਖਾਸਤ ਦੇ ਸਕਦਾ ਹੈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜਪੁਰ ਉਸ ਨੂੰ ਬਿਨਾਂ ਖ਼ਰਚੇ ਤੋਂ ਨਸ਼ਾ ਛਡਾਓ ਸੈਂਟਰ ਵਿਚ ਦਾਖਲ ਕਰਵਾਏਗੀ |

ਪਿਛਲੀ ਖ਼ਬਰ ਹਾਈਕੋਰਟ ਨੇ 27 ਸਾਲ ਤੋਂ ਮਾਲੀ ਦੀ ਨੌਕਰੀ ਕਰਨ ਵਾਲੇ ਨੂੰ ਪੱਕਿਆਂ ਕਰਨ ਦਾ ਦਿੱਤਾ ਹੁਕਮ <br/> ਅਗਲੀ ਖ਼ਬਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਪ੍ਰਕਿਰਤੀ ਕਲੱਬ ਵਲੋਂ ਦੁੱਧ ਦੇ ਲੰਗਰ ਲਗਾ ਕੇ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।