07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਐੱਸ.ਐੱਸ.ਪੀ. ਦਿਗਵਿਜੈ ਕਪਿਲ ਨੇ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਦਾ ਵਾਧੂ ਚਾਰਜ ਸੰਭਾਲਿਆ

ਅਜੀਤ ਡੈਸਕ 31-12-2025

ਫ਼ਰੀਦਕੋਟ, 30 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਵਿਜੀਲੈਂਸ ਸੇਵਾਵਾਂ ਵਿਚ ਹੋਰ ਪਾਰਦਰਸ਼ਤਾ ਤੇ ਕੁਸ਼ਲਤਾ ਲਿਆਉਣ ਲਈ ਐੱਸ.ਐੱਸ.ਪੀ ਦਿਗਵਿਜੈ ਕਪਿਲ ਨੂੰ ਬਠਿੰਡਾ ਰੇਂਜ ਦੇ ਨਾਲ ਨਾਲ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਐੱਸ.ਐੱਸ.ਪੀ ਦਿਗਵਿਜੈ ਕਪਿਲ ਇਕ ਕਾਬਲ, ਇਮਾਨਦਾਰ ਅਧਿਕਾਰੀ ਵਜੋਂ ਜਾਣੇ ਜਾਂਦੇ ਹਨ | ਉਹ ਰਾਸ਼ਟਰਪਤੀ ਪੁਲਿਸ ਮੈਡਲ (2023) ਅਤੇ ਮੁੱਖ ਮੰਤਰੀ ਮੈਡਲ ਸ਼ਾਨਦਾਰ ਕਰਤੱਵ ਨਿਭਾਉਣ ਲਈ (2024) ਨਾਲ ਸਨਮਾਨਿਤ ਹੋ ਚੁੱਕੇ ਹਨ | ਐੱਸ.ਐੱਸ.ਪੀ. ਦਿਗਵਿਜੈ ਕਪਿਲ ਨੇ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਵਿਜੀਲੈਂਸ ਬਿਊਰੋ ਦੀ ਮੁੱਖ ਜ਼ਿੰਮੇਵਾਰੀ ਭਿ੍ਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ, ਸਰਕਾਰੀ ਦਫ਼ਤਰਾਂ ਵਿਚ ਪਾਰਦਰਸ਼ਤਾ ਅਤੇ ਲੋਕਾਂ ਨੂੰ ਭਿ੍ਸ਼ਟਾਚਾਰ-ਰਹਿਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਪੱਧਰ 'ਤੇ ਭਿ੍ਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਨਿਗਰਾਨ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭਿ੍ਸ਼ਟਾਚਾਰ ਸਬੰਧੀ ਜਾਣਕਾਰੀ ਬਿਨਾਂ ਕਿਸੇ ਡਰ ਦੇ ਵਿਜੀਲੈਂਸ ਬਿਊਰੋ ਨਾਲ ਸਾਂਝੀ ਕਰਨ |

ਪਿਛਲੀ ਖ਼ਬਰ ਰੋਜ਼ਗਾਰ ਬਿਊਰੋ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਉਮੀਦਵਾਰ- ਰਮਨਦੀਪ ਕੌਰ ਅਗਲੀ ਖ਼ਬਰ ਸੂਬੇ ਦੇ ਵਿਕਾਸ ਲਈ ਗਰਾਂਟਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਚੀਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।