ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦÏਰਾਨ ਅੱਜ ਲੁਧਿਆਣਾ ਵਿਚ ਦੋ 'ਨਸ਼ਾ ਤਸਕਰਾਂ' ਦੀਆਂ ਜਾਇਦਾਦਾਂ ਨੂੰ ਢਾਹ ਢੇਰੀ ਕਰ ਦਿੱਤਾ ਗਿਆ | ਇਹ ਆਪੇ੍ਰਸ਼ਨ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਚਲਾਇਆ ਗਿਆ | ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀ.ਜੀ.ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਆਪੇ੍ਰਸ਼ਨ ਪੰਜਾਬ ਸਰਕਾਰ ਵਲੋਂ ਨਾਰਕੋ ਨੈਟਵਰਕਾਂ ਵਿਰੁੱਧ ਕੀਤੀ ਜਾ ਰਹੀ ਸਖ਼ਤ ਕਾਰਵਾਈ ਦਾ ਹਿੱਸਾ ਹਨ, ਜਿਸ ਵਿਚ ਅਪਰਾਧੀਆਂ ਨੂੰ ਕਾਬੂ ਕਰਨ ਦੇ ਨਾਲ ਨਾਲ ਉਨ੍ਹਾਂ ਦੀਆਂ ਗੈਰ-ਕਾਨੂੰਨੀ ਤÏਰ 'ਤੇ ਬਣਾਈਆਂ ਜਾਇਦਾਦਾਂ ਨੂੰ ਵੀ ਢਹਿ ਢੇਰੀ ਕੀਤਾ ਜਾ ਰਿਹਾ ਹੈ ¢ ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਜਾਇਦਾਦਾਂ ਨੂੰ ਢਾਹ ਢੇਰੀ ਕਰਨ ਨਾਲ 1 ਮਾਰਚ ਤੋਂ ਹੁਣ ਤੱਕ ਨਸ਼ਾ ਤਸਕਰਾਂ ਵਲੋਂ ਨਾਜਾਇਜ਼ ਕਮਾਈ ਨਾਲ ਬਣਾਈਆਂ ਗਈਆਂ 126 ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ ¢ ਪਹਿਲੇ ਆਪੇ੍ਰਸ਼ਨ ਦÏਰਾਨ ਲੁਧਿਆਣਾ ਦੇ ਅਮਰਪੁਰਾ, ਗਲੀ ਨੰਬਰ 2 ਵਿਖੇ ਸਥਿਤ ਬਦਨਾਮ ਨਸ਼ਾ ਤਸਕਰ ਗੁਰਪਾਲ ਦੇ ਘਰ 'ਤੇ ਬੁਲਡੋਜ਼ਰ ਚਲਾ ਦਿੱਤਾ ਗਿਆ¢ ਇਹ ਆਪੇ੍ਰਸ਼ਨ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀ.ਸੀ.ਪੀ.) ਇਨਵੈਸਟੀਗੇਸ਼ਨ ਹਰਪਾਲ ਸਿੰਘ, ਐਡੀਸ਼ਨਲ ਡੀ.ਸੀ.ਪੀ. ਜ਼ੋਨ-1 ਸਮੀਰ ਵਰਮਾ ਅਤੇ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜ਼ੋਨ-ਬੀ. ਕੁਲਜੀਤ ਸਿੰਘ ਮਾਂਗਟ ਦੀ ਅਗਵਾਈ ਹੇਠ ਚਲਾਇਆ ਗਿਆ¢ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਕਥਿਤ ਦੋਸ਼ੀ ਗੁਰਪਾਲ, ਜਿਸ ਦਾ ਘਰ ਢਾਹ ਦਿੱਤਾ ਗਿਆ ਹੈ, ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ 9 ਅਪਰਾਧਿਕ ਮਾਮਲੇ ਦਰਜ ਹਨ¢ ਉਨ੍ਹਾਂ ਕਿਹਾ ਕਿ ਉਕਤ ਦੋਸ਼ੀ 2014 ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਹੈ ਤੇ ਹਿਮਾਚਲ ਪ੍ਰਦੇਸ਼ ਭੱਜ ਗਿਆ ਹੈ ¢ ਦੂਜੇ ਆਪੇ੍ਰਸ਼ਨ ਦÏਰਾਨ, ਲੁਧਿਆਣਾ ਦੇ ਲੋਹਾਰਾ ਪਿੰਡ ਦੇ ਹੀਰੋ ਸੁਮਨ ਨਗਰ ਵਿਖੇ ਗਲੀ ਨੰਬਰ 9 ਵਿਖੇ ਸਥਿਤ ਮਹਿਲਾ ਨਸ਼ਾ ਤਸਕਰ ਰਾਜਿੰਦਰ ਕÏਰ ਉਰਫ਼ ਰੋਜ਼ੀ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ ¢ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਕੁੱਝ ਸਾਲ ਪਹਿਲਾਂ ਇਸ ਇਲਾਕੇ ਵਿਚ ਰਹਿਣ ਲਈ ਆਈ ਦੋਸ਼ੀ ਰਜਿੰਦਰ ਕÏਰ ਉਰਫ਼ ਰੋਜ਼ੀ ਨੇ ਹÏਲੀ-ਹÏਲੀ ਆਪਣਾ ਘਰ ਬਣਾ ਲਿਆ ਸੀ ¢ ਉਨ੍ਹਾਂ ਦੱਸਿਆ ਕਿ ਉਸ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਦੋ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਇਸ ਸਮੇਂ ਜੇਲ੍ਹ ਵਿਚ ਬੰਦ ਹੈ ¢ ਉਨ੍ਹਾਂ ਦੱਸਿਆ ਕਿ ਦੋਵੇਂ ਆਪੇ੍ਰਸ਼ਨ ਸਾਰੇ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਦਿਆਂ ਅਮਲ ਵਿਚ ਲਿਆਂਦੇ ਗਏ ਹਨ ¢
ਪੁਲਿਸ ਨੇ ਨਸ਼ਾ ਵਿਰੋਧੀ ਜੰਗ ਦÏਰਾਨ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਚਲਾਇਆ ਬੁਲਡੋਜ਼ਰ <br/>
ਅਜੀਤ ਡੈਸਕ
16-06-2025