25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਲਾਹੌਰ 'ਚ ਗੁਰਦੁਆਰਾ ਡੇਰਾ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ ਸ਼ਹੀਦੀ ਪੁਰਬ <br/>

ਅਜੀਤ ਡੈਸਕ 16-06-2025

ਅੰਮਿ੍ਤਸਰ, 15 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਗੂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ 16 ਜੂਨ ਨੂੰ ਸਵੇਰੇ 9.30 ਵਜੇ (ਪਾਕਿਸਤਾਨੀ ਸਮੇਂ ਮੁਤਾਬਿਕ) ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਪਾਠ ਦੇ ਭੋਗ ਪਾਏ ਜਾਣਗੇ | ਕਮੇਟੀ ਦੇ ਪ੍ਰਧਾਨ ਅਤੇ ਲਹਿੰਦੇ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਬਾਰੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਨੇ 'ਅਜੀਤ' ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬੀਤੇ ਦਿਨ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਰਣਜੀਤ ਸਿੰਘ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਦੀ ਅਰਦਾਸ ਕਰਨ ਉਪਰੰਤ ਪਾਕਿ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਦੀ ਹਾਜ਼ਰੀ 'ਚ ਉੱਥੋਂ ਦੀ ਸਥਾਨਕ ਅਤੇ ਸਿੰਧ ਤੋਂ ਪਹੁੰਚੀ ਸੰਗਤ ਵਲੋਂ ਸ਼ਹੀਦੀ ਅਸਥਾਨ ਨੂੰ ਸ਼ਰਧਾ ਤੇ ਸਤਿਕਾਰ ਨਾਲ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਦੁੱਧ ਨਾਲ ਇਸ਼ਨਾਨ ਕਰਵਾਏ ਗਏ | ਅਰੋੜਾ ਨੇ ਦੱਸਿਆ ਕਿ ਅੱਜ ਸ਼ਾਮ ਗੁਰਦੁਆਰਾ ਡੇਰਾ ਸਾਹਿਬ ਵਿਖੇ ਰੈਣ ਸੁਬਾਇ ਕੀਰਤਨ ਸਮਾਗਮ ਹੋਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਅੰਦਰ ਅਤੇ ਬਾਹਰ ਠੰਢੇ ਅਤੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ |

ਪਿਛਲੀ ਖ਼ਬਰ ਸੁਖਬੀਰ ਦੀ ਅਗਵਾਈ 'ਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਪਰਮਿੰਦਰ <br/> ਅਗਲੀ ਖ਼ਬਰ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦੀ ਦੂਸਰੀ ਕੌਮਾਂਤਰੀ ਡੈਲੀਗੇਟਸ ਕਾਨਫ਼ਰੰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।