25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸੁਖਬੀਰ ਦੀ ਅਗਵਾਈ 'ਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਪਰਮਿੰਦਰ <br/>

ਅਜੀਤ ਡੈਸਕ 16-06-2025


ਕਿਹਾ, ਭਰਤੀ ਕਮੇਟੀ ਦੇ ਕਾਰਜ ਨੂੰ ਪੂਰਾ ਕਰਨ ਲਈ ਦਿਨ-ਰਾਤ ਮਿਹਨਤ ਕਰ ਰਹੇ ਹਾਂ

ਚੰਡੀਗੜ੍ਹ, 15 ਜੂਨ (ਪ੍ਰੋ. ਅਵਤਾਰ ਸਿੰਘ)-ਇਥੇ ਜਾਰੀ ਬਿਆਨ ਵਿਚ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਮੰਤਰੀ ਨੇ ਕਿਹਾ ਕਿ ਕਈ ਵੈੱਬ ਚੈਨਲ 'ਤੇ ਕਈ ਲੀਡਰਾਂ ਦੇ ਮੂੰਹੋਂ ਅਫ਼ਵਾਹਾਂ ਸੁਣੀਆਂ ਹਨ ਕਿ ਪਰਮਿੰਦਰ ਸਿੰਘ ਢੀਂਡਸਾ ਵੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿਚ ਜਾ ਸਕਦੇ ਹਨ | ਮੈਂ ਸਪੱਸ਼ਟ ਕਰਦਾ ਹਾਂ ਕਿ ਇਹ ਖ਼ਬਰਾਂ ਬਿਲਕੁਲ ਨਿਰਾਧਾਰ ਤੇ ਨਿਰਮੂਲ ਹਨ | ਮੇਰੇ ਪਿਤਾ ਸ. ਸੁਖਦੇਵ ਸਿੰਘ ਢੀਂਡਸਾ ਦਾ ਇੱਕੋ ਹੀ ਸੁਪਨਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਤਕੜਾ ਤੇ ਮਜ਼ਬੂਤ ਹੋਵੇ ਅਤੇ ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਤਕੜਾ ਨਹੀਂ ਹੋ ਸਕਦਾ | ਸੋ ਮੈਂ ਆਪਣੇ ਪਿਤਾ ਦਾ ਸੁਪਨਾ ਪੂਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਲਈ ਜਿੰਦ ਜਾਨ ਲਾ ਦੇਵਾਂਗਾ ਪਰ ਸੁਖਬੀਰ ਦੀ ਅਗਵਾਈ ਵਿਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਕ ਹੁਕਮਨਾਮੇ ਦੀ ਉਲੰਘਣਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੁਆਫ਼ੀ ਮੰਗਣ ਲਈ ਗਏ ਸਨ ਪਰ ਆਪਣੇ ਉੱਪਰ ਹੀ ਹੋਏ ਹੁਕਮਨਾਮੇ ਦੀ ਉਲੰਘਣਾ ਕਰਕੇ ਜਿੱਥੇ ਗੁਰੂ ਸਾਹਿਬ ਤੋਂ ਬੇਮੁੱਖ ਹੋ ਗਏ, ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਮਨਾਂ ਵਿਚ ਵੀ ਗਹਿਰਾ ਰੋਸ ਹੈ ਕਿਉਂਕਿ ਕੋਈ ਸੱਚਾ ਸਿੱਖ ਹੁਕਮਨਾਮੇ ਦੀ ਉਲੰਘਣਾ ਕਰਨ ਬਾਰੇ ਸੋਚ ਵੀ ਨਹੀਂ ਸਕਦਾ | ਸੋ ਪੰਜ ਮੈਂਬਰੀ ਭਰਤੀ ਕਮੇਟੀ ਵਾਹਿਗੁਰੂ ਦੀ ਮਿਹਰ ਸਦਕਾ ਬੜੇ ਵਧੀਆ ਤਰੀਕੇ ਨਾਲ ਕੰਮ ਕਰ ਰਹੀ ਹੈ ਅਤੇ ਇਸ ਨਵੀਂ ਭਰਤੀ ਰਾਹੀਂ ਸ਼੍ਰੋਮਣੀ ਅਕਾਲੀ ਦਲ ਤਕੜਾ ਹੋ ਕੇ ਨਿਕਲੇਗਾ | ਮੇਰਾ ਕਣ-ਕਣ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ | ਸਾਡੇ ਪਰਿਵਾਰ 'ਤੇ ਅÏਖਾ ਸਮਾਂ ਆਉਣ ਦੇ ਬਾਵਜੂਦ ਮੈਂ ਤੇ ਢੀਂਡਸਾ ਸਾਹਿਬ ਦੇ ਸਾਰੇ ਸਾਥੀ ਪੰਜ ਮੈਂਬਰੀ ਭਰਤੀ ਕਮੇਟੀ ਦੀ ਭਰਤੀ ਦੇ ਸਹਿਯੋਗ ਲਈ ਦਿਨ ਰਾਤ ਲੱਗੇ ਹੋਏ ਹਾਂ ਅਤੇ ਭਰਤੀ ਕਮੇਟੀ ਦਾ ਸਾਥ ਦੇਣ ਵਿਚ ਕੋਈ ਕਸਰ ਨਹੀਂ ਛੱਡਾਂਗੇ |

ਪਿਛਲੀ ਖ਼ਬਰ ਇਜ਼ਰਾਈਲ-ਈਰਾਨ ਜੰਗ ਨਾਲ ਬਾਸਮਤੀ ਚੌਲਾਂ ਦੀ ਬਰਾਮਦ ਤੇ ਕੱਚੇ ਤੇਲ ਦੀ ਦਰਾਮਦ ਪ੍ਰਭਾਵਿਤ ਅਗਲੀ ਖ਼ਬਰ ਲਾਹੌਰ 'ਚ ਗੁਰਦੁਆਰਾ ਡੇਰਾ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ ਸ਼ਹੀਦੀ ਪੁਰਬ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।