25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸੰਵਿਧਾਨ ਨੂੰ ਖ਼ਤਮ ਕਰਨ ਲਈ ਕੇਂਦਰ ਸਰਕਾਰ ਵੱਡੇ ਕਾਰੋਬਾਰੀ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ-ਵੜਿੰਗ, ਬਾਜਵਾ

ਅਜੀਤ ਡੈਸਕ 16-06-2025


ਸੱਚਰ ਦੀ ਅਗਵਾਈ 'ਚ ਕੱਥੂਨੰਗਲ ਵਿਖੇ ਕਰਵਾਈ ਸੰਵਿਧਾਨ ਬਚਾਓ ਰੈਲੀ 'ਚ ਮਿਲਿਆ ਭਰਵਾਂ ਹੰੁਗਾਰਾ
<br/>

ਕੱਥੂਨੰਗਲ/ ਜੇਠੂਵਾਲ, 15 ਜੂਨ (ਦਲਵਿੰਦਰ ਸਿੰਘ ਰੰਧਾਵਾ, ਮਿੱਤਰਪਾਲ ਸਿੰਘ ਰੰਧਾਵਾ)-ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਅਰਜੁਨ ਖੜਗੇ ਤੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿਚ ਸੰਵਿਧਾਨ ਬਚਾਓ ਰੈਲੀਆਂ ਕਰਨ ਦੇ ਪ੍ਰੋਗਰਾਮ ਤਹਿਤ ਪੰਜਾਬ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਕੱਥੂਨੰਗਲ 'ਚ ਕਸ਼ਮੀਰ ਰਿਜੋਰਟ ਵਿਖੇ ਮਜੀਠਾ ਹਲਕੇ ਦੇ ਕਾਂਗਰਸੀ ਇੰਚਾਰਜ ਭਗਵੰਤਪਾਲ ਸਿੰਘ ਸੱਚਰ ਦੀ ਅਗਵਾਈ 'ਚ ਪ੍ਰਭਾਵਸ਼ਾਲੀ ਰੈਲੀ ਕੀਤੀ ਗਈ, ਜਿਸ ਵਿਚ ਸਾਬਕਾ ਉਪ ਮੁੱਖ ਮੰਤਰੀ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਵਿਧਾਇਕ ਬਰਿੰਦਰ ਸਿੰਘ ਪਾਹੜਾ, ਸਵਿੰਦਰ ਸਿੰਘ ਕੱਥੂਨੰਗਲ, ਹਰਪ੍ਰਤਾਪ ਸਿੰਘ ਅਜਨਾਲਾ, ਸੁਖਵਿੰਦਰ ਸਿੰਘ ਡੈਨੀ, ਕੁਲਬੀਰ ਸਿੰਘ ਜੀਰਾ, ਸੰਤੋਖ ਸਿੰਘ ਭਲਾਈਪੁਰ, ਹਰਮਿੰਦਰ ਸਿੰਘ ਗਿੱਲ, ਸੁਨੀਲ ਦੱਤੀ (ਸਾਰੇ ਸਾਬਕਾ ਵਿਧਾਇਕ) ਤੋਂ ਇਲਾਵਾ ਵੱਡੀ ਗਿਣਤੀ 'ਚ ਸੀਨੀਅਰ ਕਾਂਗਰਸੀ ਆਗੂ ਤੇ ਵਰਕਰ ਸ਼ਾਮਿਲ ਹੋਏ | ਰਾਜਾ ਵੜਿੰਗ ਨੇ ਸੰਵਿਧਾਨ ਨੂੰ ਬਚਾਉਣ ਦਾ ਹੋਕਾ ਦਿੰਦਿਆਂ ਕਿਹਾ ਕਿ ਅੱਜ ਕੇਦਰ ਵਿਚਲੀ ਭਾਜਪਾ ਸਰਕਾਰ ਤੇ ਆਰ. ਐੱਸ. ਐੱਸ. ਸੰਵਿਧਾਨ ਨੂੰ ਖਤਮ ਕਰਨ ਵਾਸਤੇ ਆਏ ਦਿਨ ਕੋਝੀਆਂ ਚਾਲਾਂ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਡਾ. ਅੰਬਡੇਕਰ ਦੇ ਸੰਵਿਧਾਨ ਨੂੰ ਬਚਾਉਣ ਲਈ ਕਾਂਗਰਸ ਨੂੰ ਕੋਈ ਵੀ ਕੁਰਬਾਨੀ ਦੇਣੀ ਪਈ ਤਾਂ ਅਸੀਂ ਪਿੱਛੇ ਨਹੀਂ ਹਟਾਂਗੇ ਕਿਉਂਕਿ ਸੰਵਿਧਾਨ ਤੋਂ ਬਿਨਾ ਲੋਕਤੰਤਰ ਖਤਮ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਹੁਕਮ 'ਤੇ ਫੁੱਲ ਚੜਾਉਂਦਿਆਂ ਇੱਥੋਂ ਜਿੱਤ ਦੀ ਹੈ੍ਰਟਿਕ ਮਾਰੀ ਤੁਸੀਂ ਵੀ ਭਗਵੰਤਪਾਲ ਸੱਚਰ 'ਤੇ ਹੱਥ ਰੱਖ ਕੇ ਮੁੜ ਹਲਕਾ ਮਜੀਠਾ ਨੂੰ ਪੂਰਨ ਤੌਰ 'ਤੇ ਕਾਂਗਰਸੀ ਬਣਾ ਦਿਓ ਅਤੇ ਮੈਂ ਖੁਦ ਇਸ ਹਲਕੇ ਵਿਚ ਸਰਕਾਰ ਬਣਦਿਆਂ ਹਰ ਤਿੰਨ ਮਹੀਨੇ ਬਾਅਦ ਮੀਟਿੰਗ ਕਰਕੇ ਖਜਾਨੇ ਦੇ ਮੂੰਹ ਹਲਕਾ ਮਜੀਠਾ ਵੱਲ ਖੋਲ੍ਹ ਦੇਵਾਂਗੇ | ਵੜਿੰਗ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ 'ਆਪ' ਨੇ ਆਮ ਲੋਕਾਂ ਨਾਲ ਜਿਹੜੀਆਂ ਵਾਅਦੇ ਖ਼ਿਲਾਫ਼ੀਆਂ ਕੀਤੀਆਂ ਉਸ ਦਾ ਹਿਸਾਬ 2027 ਦੀਆਂ ਵਿਧਾਨ ਸਭਾ 'ਚ ਚੁਕਾਉਣਾ ਪਵੇਗਾ | ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਨੇ ਤਾਨਾਸ਼ਾਹੀ ਵਤੀਰਾ ਵਰਤਦਿਆਂ ਸਾਡੇ ਸੰਵਿਧਾਨ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਉੱਥੇ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ | ਸਾਬਕਾ ਵਿਧਾਇਕ ਕੱਥੂਨੰਗਲ ਨੇ ਕਿਹਾ ਕਿ ਸੰਵਿਧਾਨ ਨੂੰ ਬਚਾਉਣਾ ਹਰ ਨਾਗਰਿਕ ਦਾ ਫਰਜ ਹੈ ਜਿਸ ਕਰਕੇ ਸਾਨੂੰ ਹਲਕਾ ਮਜੀਠਾ 'ਚ ਮਿਹਨਤੀ ਆਗੂ ਭਗਵੰਤਪਾਲ ਸੱਚਰ ਦੇ ਹੱਥ ਮਜਬੂਤ ਕਰਕੇ ਮੋਹਰੀ ਬਣਾਈਏ ਤਾਂ ਕਿ ਹਲਕੇ ਦੀ ਚੜ੍ਹਦੀ ਕਲਾ ਹੋ ਸਕੇ | ਸੱਚਰ ਨੇ ਕਿਹਾ ਕਿ ਕਾਂਗਰਸ ਪਾਰਟੀ ਕਦੇ ਵੀ ਕੇਂਦਰ ਵਿਚਲੀ ਭਾਜਪਾ ਸਰਕਾਰ ਦੇ ਸੰਵਿਧਾਨ ਬਦਲਣ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ਚਾਹੇ ਇਸ ਵਾਸਤੇ ਕੋਈ ਵੀ ਕੁਰਬਾਨੀ ਕਿਉਂ ਨਾ ਦੇਣੀ ਪਵੇ | ਸੱਚਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਜਦੋਂ ਮੈਂ ਪਹਿਲੀ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤੀ ਤਾਂ ਮੇਰੇ ਪਿੰਡ ਨੇ ਇਕ ਪਾਸੜ ਹੋ ਕੇ ਮੇਰੇ ਹੱਕ 'ਚ ਡਟ ਕੇ ਵੋਟਾਂ ਪਾਈਆਂ ਅਤੇ ਹੁਣ ਵੀ ਸਮੁੱਚਾ ਹਲਕਾ ਮਜੀਠਾ ਮੇਰੇ ਨਾਲ ਖੜ੍ਹਾ ਹੈ | ਇਸ ਮੌਕੇ ਜ਼ਿਲ੍ਹਾ ਸਹਿਰੀ ਪ੍ਰਧਾਨ ਅਸ਼ਵਨੀ ਪੱਪੂ, ਪ੍ਰਧਾਨ ਨਵਦੀਪ ਸਿੰਘ ਸੋਨਾ, ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਸਾਬਕਾ ਚੇਅਰਮੈਨ ਜਗਦੇਵ ਸਿੰਘ ਬੱਗਾ, ਪ੍ਰਧਾਨ ਸਤਨਾਮ ਸਿੰਘ ਕਾਜੀਕੋਟ, ਪ੍ਰਧਾਨ ਨਵਤੇਜਪਾਲ ਸਿੰਘ ਸੋਹੀਆਂ, ਦਿਲਰਾਜ ਸਰਕਾਰੀਆ, ਸਰਪੰਚ ਜਤਿੰਦਰਪਾਲ ਸਿੰਘ ਕੱਥੂਨੰਗਲ, ਡਾ. ਸੁਖਵਿੰਦਰ ਸਿੰਘ ਰੰਧਾਵਾ, ਇੰਸਪੈਕਟਰ ਸੁਲੱਖਣ ਸਿੰਘ, ਡਾ. ਮੋਹਨ ਸਿੰਘ ਕੱਥੂਨੰਗਲ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਤੇ ਵਰਕਰ ਸ਼ਾਮਿਲ ਸਨ |

ਪਿਛਲੀ ਖ਼ਬਰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਭਾਜਪਾ ਉਮੀਦਵਾਰ ਜੀਵਨ ਗੁਪਤਾ ਦੇ ਚੋਣ ਪ੍ਰਚਾਰ ਲਈ ਲੁਧਿਆਣਾ ਪੁੱਜੇ ਅਗਲੀ ਖ਼ਬਰ ਇਜ਼ਰਾਈਲ-ਈਰਾਨ ਜੰਗ ਨਾਲ ਬਾਸਮਤੀ ਚੌਲਾਂ ਦੀ ਬਰਾਮਦ ਤੇ ਕੱਚੇ ਤੇਲ ਦੀ ਦਰਾਮਦ ਪ੍ਰਭਾਵਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।