ਅੰਮਿ੍ਤਸਰ, 15 ਜੂਨ (ਹਰਮਿੰਦਰ ਸਿੰਘ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਕੀਤੀ ਗਈ ਇਕੱਤਰਤਾ ਉਪਰੰਤ ਆਦੇਸ਼ ਜਾਰੀ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੂੰ ਨਿੱਜੀ ਤੌਰ 'ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ 20 ਦਿਨ ਦਾ ਹੋਰ ਸਮਾਂ ਦਿੱਤਾ ਹੈ | ਇਹ ਆਦੇਸ਼ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਭਾਈ ਬਲਦੇਵ ਸਿੰਘ ਜਥੇਦਾਰ ਮੁੱਖ ਗ੍ਰੰਥੀ, ਭਾਈ ਦਿਲੀਪ ਸਿੰਘ ਵਧੀਕ ਮੁੱਖ ਗ੍ਰੰਥੀ, ਭਾਈ ਗੁਰਦਿਆਲ ਸਿੰਘ ਵਧੀਕ ਗ੍ਰੰਥੀ, ਭਾਈ ਪਰਸ਼ੁਰਾਮ ਸਿੰਘ ਸੀ: ਮੀਤ ਗ੍ਰੰਥੀ ਅਤੇ ਭਾਈ ਅਮਰਜੀਤ ਸਿੰਘ ਮੀਤ ਗ੍ਰੰਥੀ ਵਲੋਂ ਜਾਰੀ ਕੀਤਾ ਗਿਆ ਹੈ | ਉਨ੍ਹਾਂ ਆਪਣੇ ਆਦੇਸ਼ ਵਿਚ ਕਿਹਾ ਕਿ ਪੰਜ ਪਿਆਰੇ ਸਹਿਬਾਨ ਦੀ ਜੂਨ ਨੂੰ ਹੋਈ ਇਕੱਤਰਤਾ ਦੌਰਾਨ ਵਿਚਾਰ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਨਿੱਜੀ ਤੌਰ 'ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਦਾ ਸਮਾਂ ਦਿੱਤਾ ਸੀ, ਜੋ 10 ਜੂਨ ਨੂੰ ਸਮਾਪਤ ਹੋ ਗਿਆ ਸੀ | ਪੰਜ ਪਿਆਰਿਆਂ ਅਨੁਸਾਰ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਟੈਲੀਫੋਨ ਰਾਹੀਂ ਪੰਜ ਪਿਆਰੇ ਸਾਹਿਬਾਨ ਨੂੰ ਬੇਨਤੀ ਦੇ ਰੂਪ ਵਿਚ ਹੋਰ ਸਮੇਂ ਦੀ ਮੰਗ ਕੀਤੀ ਗਈ ਸੀ, ਜਿਸ 'ਤੇ ਵਿਚਾਰ ਕਰਦੇ ਹੋਏ ਪੰਜ ਪਿਆਰੇ ਸਾਹਿਬਾਨ ਨੇ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਪੱਖ ਰੱਖਣ ਲਈ 20 ਦਿਨ ਦਾ ਹੋਰ ਸਮਾਂ ਦਿੱਤਾ ਹੈ |