ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਆਪਣੀ ਅਕਾਦਮਿਕ ਮੁਹਾਰਤ ਦਾ ਪ੍ਰਦਰਸ਼ਨ ਕਰਦੇ ਹੋਏ 474 ਵਿਦਿਆਰਥੀਆਂ ਨੇ ਰਾਸ਼ਟਰੀ ਯੋਗਤਾ ਕਮ ਦਾਖਲਾ ਪ੍ਰੀਖਿਆ (ਐਨ.ਈ.ਈ.ਟੀ.) ਨੂੰ ਪਾਸ ਕੀਤਾ ਹੈ | ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਸਾਰਿਆਂ ਨੂੰ ਮੈਡੀਕਲ ਖੇਤਰ ਵਿਚ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ, ਸਿੱਖਿਆ ਮੰਤਰੀ ਨੇ ਕਿਹਾ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਇਸ ਸਾਲ ਜੇ.ਈ.ਈ. (ਮੇਨਜ਼) ਲਈ ਯੋਗਤਾ ਪ੍ਰਾਪਤ ਕੀਤੀ ਅਤੇ 44 ਨੇ ਜੇ.ਈ.ਈ. (ਐਡਵਾਂਸਡ) ਪਾਸ ਕੀਤੀ | ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਸਰਕਾਰ ਦੇ ਮਿਆਰੀ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਨ ਦੀ ਇਕ ਚਮਕਦਾਰ ਉਦਾਹਰਣ ਹੈ | ਇਹ ਸ਼ਾਨਦਾਰ ਪ੍ਰਾਪਤੀ ਜੋ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ਦੇ ਅਧਿਆਪਕਾਂ ਦੇ ਸਮਰਪਣ ਬਾਰੇ ਬਹੁਤ ਕੁਝ ਕਹਿੰਦੀ ਹੈ | ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਤਮਤਾ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਪੂਰੀ ਸਮਰੱਥਾ ਤੱਕ ਪਹੁੰਚਣ ਲਈ ਸਸ਼ਕਤ ਬਣਾਉਣ ਲਈ ਆਪਣੀ ਵਚਨਬੱਧਤਾ 'ਤੇ ਦਿ੍ੜ ਹੈ |
ਪੰਜਾਬ ਦੇ ਸਰਕਾਰੀ ਸਕੂਲਾਂ ਨੇ ਨਵਾਂ ਬੈਂਚਮਾਰਕ ਕੀਤਾ ਸਥਾਪਤ 474 ਵਿਦਿਆਰਥੀਆਂ ਨੇ ਨੀਟ ਯੋਗਤਾ ਕੀਤੀ ਪਾਸ-ਹਰਜੋਤ ਸਿੰਘ ਬੈਂਸ <br/>
ਅਜੀਤ ਡੈਸਕ
16-06-2025