25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸ਼ਹੀਦ ਭਾਈ ਅਵਤਾਰ ਸਿੰਘ ਖੰਡਾ ਦੀ ਦੂਜੀ ਬਰਸੀ ਸੰਬੰਧੀ ਪਾਠ ਦੇ ਭੋਗ ਪਾਏ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ <br/>

ਅਜੀਤ ਡੈਸਕ 16-06-2025

ਅੰਮਿ੍ਤਸਰ, 15 ਜੂਨ (ਹਰਮਿੰਦਰ ਸਿੰਘ)-ਭਾਈ ਅਵਤਾਰ ਸਿੰਘ ਖੰਡਾ ਆਜ਼ਾਦ ਦੀ ਦੂਸਰੀ ਸ਼ਹੀਦੀ ਬਰਸੀ ਗੁ: ਸ੍ਰੀ ਸੰਤੋਖਸਰ ਸਾਹਿਬ ਵਿਖੇ ਮਨਾਈ ਗਈ | ਪਾਠ ਦੇ ਭੋਗ ਉਪਰੰਤ ਸਜਾਏ ਸਮਾਗਮ ਭਾਈ ਗੁਰਦੇਵ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕੀਤਾ ਅਤੇ ਭਾਈ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਵਲੋਂ ਵਾਰਾਂ ਰਾਹੀਂ ਸਿੱਖ ਇਤਿਹਾਸ ਨੂੰ ਉਜਾਗਰ ਕੀਤਾ ਗਿਆ | ਇਸ ਦੌਰਾਨ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਮਨਦੀਪ ਕੌਰ ਸੰਧੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਸੰਬੋਧਨ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਭਾਈ ਅਵਤਾਰ ਸਿੰਘ ਖੰਡਾ ਨੂੰ ਭਾਰਤੀ ਏਜੰਸੀਆਂ ਵਲੋਂ ਵਿਦੇਸ਼ 'ਚ ਕਥਿਤ ਤੌਰ 'ਤੇ ਟੇਢੇ ਢੰਗ ਨਾਲ ਜ਼ਹਿਰ ਦੇ ਕੇ ਸ਼ਹੀਦ ਕੀਤਾ ਗਿਆ ਅਤੇ ਉਨ੍ਹਾਂ ਦੀ ਮਿ੍ਤਕ ਦੇਹ ਨੂੰ ਪੰਜਾਬ ਨਹੀਂ ਆਉਣ ਦਿੱਤਾ ਗਿਆ, ਜੋ ਕਿ ਸਾਫ਼ ਤੌਰ 'ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ | ਸਮਾਗਮ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਕਿ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ 'ਚ ਲਗਾਈਆਂ ਜਾਣ | ਇਸ ਮੌਕੇ ਸਿੱਖ ਜਥੇਬੰਦੀਆਂ ਵਲੋਂ ਭਾਈ ਅਵਤਾਰ ਸਿੰਘ ਖੰਡਾ ਦੇ ਮਾਤਾ ਚਰਨਜੀਤ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦਲ ਖਾਲਸਾ ਦੇ ਕੰਵਰਪਾਲ ਸਿੰਘ, ਪਰਮਜੀਤ ਸਿੰਘ, ਅਕਾਲੀ ਦਲ ਅੰਮਿ੍ਤਸਰ ਦੇ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ, ਉਪਕਾਰ ਸਿੰਘ ਸੰਧੂ, ਅੰਮਿ੍ਤਪਾਲ ਸਿੰਘ ਛੰਦੜਾ ਅਤੇ ਗੁਰਜੰਟ ਸਿੰਘ ਕੱਟੂ, ਐਡਵੋਕੇਟ ਸਿਮਰਨਜੀਤ ਸਿੰਘ, ਨਰਾਇਣ ਸਿੰਘ ਚੌੜਾ, ਭਾਈ ਸੁਖਜੀਤ ਸਿੰਘ ਖੋਸਾ, ਸਰਬਜੀਤ ਸਿੰਘ ਘੁਮਾਣ, ਭਾਈ ਮਨਜੀਤ ਸਿੰਘ ਕਰਤਾਰਪੁਰ, ਸੁਖਰਾਜ ਸਿੰਘ, ਐਡਵੋਕੇਟ ਪਰਮਿੰਦਰ ਸਿੰਘ, ਅਮਰੀਕ ਸਿੰਘ ਨੰਗਲ, ਕੁਲਵੰਤ ਸਿੰਘ ਕੋਟਲਾ, ਤਜਿੰਦਰ ਸਿੰਘ ਦਿਓਲ, ਲਵਪ੍ਰੀਤ ਸਿੰਘ ਤੂਫਾਨ, ਭੁਪਿੰਦਰ ਸਿੰਘ ਸੱਜਣ, ਹਰਮਨਦੀਪ ਸਿੰਘ ਸੁਲਤਾਨਵਿੰਡ, ਰਵੀ ਸ਼ੇਰ ਸਿੰਘ, ਪਰਮਜੀਤ ਸਿੰਘ ਸੁੱਖ, ਤਰਲੋਕ ਸਿੰਘ ਬਿੱਟਾ, ਬੀਬੀ ਕੁਲਵਿੰਦਰ ਕੌਰ, ਉਪਿੰਦਰ ਸਿੰਘ ਖੰਨਾ, ਦਲਜੀਤ ਸਿੰਘ ਦੌਧਰ, ਪਰਮਜੀਤ ਸਿੰਘ ਚੱਕ ਮੁਕੰਦ, ਨਿਸ਼ਾਨ ਸਿੰਘ, ਦਲਬੀਰ ਸਿੰਘ ਬੰਡਾਲਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸਾਦੇ ਕੱਪੜਿਆਂ 'ਚ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਗਈ ਗੋਲੀਬਾਰੀ ਸਰਕਾਰੀ ਡਿਊਟੀ ਨਹੀਂ-ਸੁਪਰੀਮ ਕੋਰਟ ਅਗਲੀ ਖ਼ਬਰ ਰਤਿੰਦਰ ਸਿੰਘ ਨੀਲ ਸਾਈਆਂਵਾਲਾ ਨੂੰ ਵੱਡੀ ਗਿਣਤੀ 'ਚ ਪੁੱਜੀਆਂ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।