25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸਾਦੇ ਕੱਪੜਿਆਂ 'ਚ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਗਈ ਗੋਲੀਬਾਰੀ ਸਰਕਾਰੀ ਡਿਊਟੀ ਨਹੀਂ-ਸੁਪਰੀਮ ਕੋਰਟ

ਅਜੀਤ ਡੈਸਕ 16-06-2025


ਪੰਜਾਬ ਪੁਲਿਸ ਦੇ 9 ਮੁਲਾਜ਼ਮਾਂ ਦੀ ਹੱਤਿਆ ਦੇ ਦੋਸ਼ ਰੱਦ ਕਰਨ ਦੀ ਅਪੀਲ ਖ਼ਾਰਜ
<br/>

ਨਵੀਂ ਦਿੱਲੀ, 15 ਜੂਨ (ਪੀ. ਟੀ. ਆਈ.)-ਸਾਦੇ ਕੱਪੜਿਆਂ 'ਚ ਇਕ ਆਮ ਨਾਗਰਿਕ ਵਾਹਨ ਨੂੰ ਘੇਰਨ ਤੇ ਉਸ 'ਚ ਸਵਾਰ ਵਿਅਕਤੀ 'ਤੇ ਗੋਲੀਬਾਰੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੇ ਵਿਹਾਰ ਨੂੰ ਲੋਕ ਪ੍ਰਬੰਧ ਤਹਿਤ ਫ਼ਰਜ਼ਾਂ ਦੀ ਪਾਲਣਾ ਨਹੀਂ ਮੰਨਿਆ ਜਾ ਸਕਦਾ ਹੈ, 10 ਸਾਲ ਪੁਰਾਣੇ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੇਰਟ ਨੇ ਇਹ ਟਿੱਪਣੀ ਕੀਤੀ | ਅਦਾਲਤ ਨੇ ਕਥਿਤ ਫਰਜ਼ੀ ਮੁਕਾਬਲੇ ਦੇ ਮਾਮਲੇ 'ਚ ਪੰਜਾਬ ਦੇ 9 ਪੁਲਿਸ ਮੁਲਾਜ਼ਮਾਂ ਵਿਰੁੱਧ ਹੱਤਿਆ ਦੇ ਦੋਸ਼ਾਂ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ | ਮਾਮਲਾ 16 ਜੂਨ, 2015 ਨਾਲ ਸੰਬੰਧਿਤ ਹੈ, ਜਦੋਂ ਇਕ ਬਲੈਰੋ, ਇਕ ਇਨੋਵਾ ਤੇ ਇਕ ਵਰਨਾ ਕਾਰ 'ਚ ਸਵਾਰ ਇਕ ਪੁਲਿਸ ਟੀਮ ਨੇ ਪੰਜਾਬ ਦੇ ਅੰਮਿ੍ਤਸਰ 'ਚ ਵੇਰਕਾ-ਬਟਾਲਾ ਸੜਕ 'ਤੇ ਇਕ ਚਿੱਟੇ ਰੰਗ ਦੀ ਆਈ-20 ਨੂੰ ਰੋਕਿਆ ਤੇ ਥੋੜ੍ਹੀ ਜਿਹੀ ਚਿਤਾਵਨੀ ਦੇਣ ਤੋਂ ਬਾਅਦ ਨੇੜਿਓਾ ਪਿਸਤੌਲਾਂ ਤੇ ਏ.ਕੇ.47 ਨਾਲ ਆਈ-20 ਸਵਾਰ ਵਿਅਕਤੀ 'ਤੇ ਗੋਲੀਬਾਰੀ ਕੀਤੀ, ਜਿਸ ਨਾਲ ਕਾਰ ਚਾਲਕ ਮੁਖਜੀਤ ਸਿੰਘ ਉਰਫ਼ ਮੁੱਖਾ ਦੀ ਮੌਤ ਹੋ ਗਈ | ਸ਼ਿਕਾਇਤ 'ਚ ਦਾਅਵਾ ਕੀਤਾ ਗਿਆ ਹੈ ਕਿ ਗੋਲੀਬਾਰੀ ਦੀ ਘਟਨਾ ਮਗਰੋਂ ਡੀ.ਸੀ.ਪੀ. ਪਰਮਪਾਲ ਸਿੰਘ ਵਾਧੂ ਬਲਾਂ ਨਾਲ ਉਥੇ ਪੁੱਜੇ ਤੇ ਉਨ੍ਹਾਂ ਘੇਰਾਬੰਦੀ ਕਰਕੇ ਕਾਰ ਦੀ ਰਜਿਸਟਰੇਸ਼ਨ ਪਲੇਟ ਹਟਾਉਣ ਦੇ ਨਿਰਦੇਸ਼ ਦਿੱਤੇ ਸਨ | ਅੱਜ ਹੋਈ ਸੁਣਵਾਈ ਦੌਰਾਨ ਜਸਟਿਸ ਵਿਕਰਮ ਨਾਥ ਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਡੀ.ਸੀ.ਪੀ. ਪਰਮਪਾਲ ਸਿੰਘ 'ਤੇ ਲਗਾਏ ਗਏ ਸਬੂਤਾਂ ਨੂੰ ਨਸ਼ਟ ਕਰਨ ਦੇ ਦੋਸ਼ ਨੂੰ ਵੀ ਬਹਾਲ ਕਰ ਦਿੱਤਾ ਅਤੇ ਕਿਹਾ ਕਿ ਸਰਕਾਰੀ ਡਿਊਟੀ ਦੀ ਆੜ 'ਚ ਇਨਸਾਫ਼ ਨੂੰ ਹਰਾਉਣ ਦੇ ਇਰਾਦੇ ਨਾਲ ਕੀਤੀਆਂ ਗਈਆਂ ਕਾਰਵਾਈਆਂ ਨੂੰ ਪੁਲਿਸ ਡਿਊਟੀ ਨਾਲ ਸੰਬੰਧਿਤ ਨਹੀਂ ਮੰਨਿਆ ਜਾ ਸਕਦਾ | ਉਨ੍ਹਾਂ ਕਿਹਾ ਕਿ ਡੀ.ਸੀ.ਪੀ. ਤੇ ਹੋਰ ਪੁਲਿਸ ਮੁਲਾਜ਼ਮਾਂ 'ਤੇ ਉਨ੍ਹਾਂ ਦੇ ਕਥਿਤ ਕੰਮਾਂ ਲਈ ਮੁਕੱਦਮਾ ਚਲਾਉਣ ਲਈ ਪਹਿਲਾਂ ਪ੍ਰਵਾਨਗੀ ਦੀ ਲੋੜ ਨਹੀਂ ਹੈ | ਜ਼ਿਕਰਯੋਗ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 20 ਮਈ, 2019 ਦੇ ਹੁਕਮਾਂ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ | ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਰਜ ਮਾਮਲਾ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ |

ਪਿਛਲੀ ਖ਼ਬਰ ਸੇਵਾਮੁਕਤ ਜੱਜ ਦੀ ਐਡ-ਹਾਕ ਜੱਜਾਂ ਵਜੋਂ ਨਿਯੁਕਤੀ 'ਚ ਦਿਲਚਸਪੀ ਨਹੀਂ ਦਿਖਾ ਰਹੇ ਹਾਈ ਕੋਰਟ ਅਗਲੀ ਖ਼ਬਰ ਸ਼ਹੀਦ ਭਾਈ ਅਵਤਾਰ ਸਿੰਘ ਖੰਡਾ ਦੀ ਦੂਜੀ ਬਰਸੀ ਸੰਬੰਧੀ ਪਾਠ ਦੇ ਭੋਗ ਪਾਏ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।