25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸੇਵਾਮੁਕਤ ਜੱਜ ਦੀ ਐਡ-ਹਾਕ ਜੱਜਾਂ ਵਜੋਂ ਨਿਯੁਕਤੀ 'ਚ ਦਿਲਚਸਪੀ ਨਹੀਂ ਦਿਖਾ ਰਹੇ ਹਾਈ ਕੋਰਟ

ਅਜੀਤ ਡੈਸਕ 16-06-2025
ਨਵੀਂ ਦਿੱਲੀ, 15 ਜੂਨ (ਪੀ.ਟੀ.ਆਈ.)-ਸੁਪਰੀਮ ਕੋਰਟ ਵਲੋਂ ਲਗਭਗ 5 ਮਹੀਨੇ ਪਹਿਲਾਂ ਦਿੱਤੀ ਗਈ ਪ੍ਰਵਾਨਗੀ ਦੇ ਬਾਵਜੂਦ, ਵੱਖ-ਵੱਖ ਹਾਈ ਕੋਰਟਾਂ ਲੰਬਿਤ ਅਪਰਾਧਿਕ ਮਾਮਲਿਆਂ ਨਾਲ ਨਜਿੱਠਣ ਲਈ ਸੇਵਾਮੁਕਤ ਜੱਜਾਂ ਦੀ ਨਿਯੁਕਤੀ 'ਚ ਦਿਲਚਸਪੀ ਨਹੀਂ ਰੱਖ ਰਹੀਆਂ | ਇਹ ਜਾਣਕਾਰੀ ਕੇਂਦਰ ਸਰਕਾਰ ਕੋਲ ਉਪਲਬਧ ਵੇਰਵਿਆਂ ਤੋਂ ਸਾਹਮਣੇ ਆਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ, ਹੁਣ ਤੱਕ ਕਿਸੇ ਵੀ ਹਾਈ ਕੋਰਟ ਦੇ ਕਾਲਜੀਅਮ ਨੇ ਕਿਸੇ ਵੀ ਸੇਵਾ ਮੁਕਤ ਜੱਜ ਦੇ ਨਾਮ ਦੀ ਐਡਹਾਕ ਜੱਜ ਵਜੋਂ ਨਿਯੁਕਤੀ ਲਈ ਸਿਫਾਰਸ਼ ਨਹੀਂ ਕੀਤੀ ਹੈ | ਜ਼ਿਕਰਯੋਗ ਹੈ ਕਿ 18 ਲੱਖ ਤੋਂ ਵੱਧ ਅਪਰਾਧਿਕ ਮਾਮਲਿਆਂ ਦੇ ਲੰਬਿਤ ਹੋਣ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ 30 ਜਨਵਰੀ ਨੂੰ ਸਾਰੀਆਂ ਹਾਈ ਕੋਰਟ ਨੂੰ ਐਡਹਾਕ ਜੱਜਾਂ ਦੀ ਨਿਯੁਕਤੀ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ, ਬਸ਼ਰਤੇ ਉਨ੍ਹਾਂ ਦੀ ਗਿਣਤੀ ਅਦਾਲਤ ਲਈ ਪ੍ਰਵਾਨਿਤ ਜੱਜਾਂ ਦੀ ਕੁੱਲ ਗਿਣਤੀ ਦੇ 10 ਪ੍ਰਤੀਸ਼ਤ ਤੋਂ ਵੱਧ ਨਾ ਹੋਵੇ | ਸੰਵਿਧਾਨ ਦਾ ਆਰਟੀਕਲ 224ਏ ਲੰਬਿਤ ਮਾਮਲਿਆਂ ਦੇ ਨਿਪਟਾਰੇ 'ਚ ਮਦਦ ਲਈ ਸੇਵਾਮੁਕਤ ਜੱਜਾਂ ਨੂੰ ਹਾਈ ਕੋਰਟਾਂ 'ਚ ਐਡ-ਹਾਕ ਜੱਜਾਂ ਵਜੋਂ ਨਿਯੁਕਤ ਕਰਨ ਦੀ ਆਗਿਆ ਦਿੰਦਾ ਹੈ |

ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਦੀਆਂ 40 ਬੋਤਲਾਂ ਬਰਾਮਦ ਅਗਲੀ ਖ਼ਬਰ ਸਾਦੇ ਕੱਪੜਿਆਂ 'ਚ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਗਈ ਗੋਲੀਬਾਰੀ ਸਰਕਾਰੀ ਡਿਊਟੀ ਨਹੀਂ-ਸੁਪਰੀਮ ਕੋਰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।