25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਭਾਰਤ-ਪਾਕਿ 'ਚ ਗੱਲਬਾਤ ਨਾ ਹੋਣ 'ਤੇ ਵਧੇਗਾ ਤਣਾਅ-ਬਿਲਾਵਲ ਭੁੱਟੋ

ਅਜੀਤ ਡੈਸਕ 16-06-2025

ਅੰਮਿ੍ਤਸਰ, 15 ਜੂਨ (ਸੁਰਿੰਦਰ ਕੋਛੜ)-ਸਾਬਕਾ ਵਿਦੇਸ਼ ਮੰਤਰੀ ਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਚਿਤਾਵਨੀ ਦਿੱਤੀ ਹੈ ਕਿ ਦੋ ਪ੍ਰਮਾਣੂ ਹਥਿਆਰਬੰਦ ਗੁਆਂਢੀਆਂ ਵਿਚਕਾਰ ਗੱਲਬਾਤ ਤੋਂ ਬਿਨਾਂ ਪਾਕਿ ਤੇ ਭਾਰਤ ਵਿਚਕਾਰ ਤਣਾਅ ਵਧਦਾ ਰਹੇਗਾ | ਉਨ੍ਹਾਂ ਯੂਰਪੀਅਨ ਯੂਨੀਅਨ ਦੀ ਰਾਜਧਾਨੀ ਬ੍ਰਸਲਜ਼ 'ਚ ਇਕ ਪ੍ਰੈੱਸ ਕਾਨਫ਼ਰੰਸ 'ਚ ਬੋਲਦਿਆਂ ਕਿਹਾ ਕਿ ਇਹ ਖੇਤਰ ਓਨਾ ਸੁਰੱਖਿਅਤ ਨਹੀਂ ਹੈ ਜਿੰਨਾ ਭਾਰਤ ਨਾਲ ਟਕਰਾਅ ਤੋਂ ਪਹਿਲਾਂ ਸੀ | ਪ੍ਰੈੱਸ ਕਾਨਫ਼ਰੰਸ ਦੌਰਾਨ ਭਾਰਤ-ਪਾਕਿ ਟਕਰਾਅ 'ਤੇ ਗੱਲਬਾਤ ਕਰਦਿਆਂ ਬਿਲਾਵਲ ਨੇ ਇਕ ਵਾਰ ਫਿਰ ਦੋਵਾਂ ਦੇਸ਼ਾਂ ਵਿਚਕਾਰ ਮੌਜੂਦਾ ਮੁੱਦਿਆਂ ਦੇ ਸ਼ਾਂਤੀਪੂਰਨ ਹੱਲ ਲਈ ਇਸਲਾਮਾਬਾਦ ਅਤੇ ਨਵੀਂ ਦਿੱਲੀ ਵਿਚਕਾਰ ਗੱਲਬਾਤ ਦੀ ਜ਼ਰੂਰਤ ਨੂੰ ਦੁਹਰਾਇਆ | ਉਨ੍ਹਾਂ ਕਿਹਾ ਕਿ ਪਾਕਿ ਸ਼ਾਂਤੀ ਚਾਹੁੰਦਾ ਹੈ, ਕਿਉਂਕਿ ਜੰਗ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ | ਉਨ੍ਹਾਂ ਟਿੱਪਣੀ ਕੀਤੀ ਕਿ ਦੋਵਾਂ ਦੇਸ਼ਾਂ ਕੋਲ ਪ੍ਰਮਾਣੂ ਸਮਰੱਥਾ ਹੋਣ ਦੇ ਬਾਵਜੂਦ ਉਨ੍ਹਾਂ ਵਿਚਕਾਰ ਤਣਾਅ ਤੇਜ਼ੀ ਨਾਲ ਵਧਿਆ ਹੈ | ਬਿਲਾਵਲ ਨੇ ਭਾਰਤ ਵਲੋਂ ਸਿੰਧੂ ਜਲ ਸੰਧੀ ਨੂੰ ਮੁਲਤਵੀ ਕਰਨ ਦੇ ਫ਼ੈਸਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅਸੀਂ ਤੀਜੀ ਵਿਸ਼ਵ ਜੰਗ ਬਰਦਾਸ਼ਤ ਨਹੀਂ ਕਰ ਸਕਦੇ |

ਪਿਛਲੀ ਖ਼ਬਰ ਪਿਛਲੇ 11 ਸਾਲਾਂ 'ਚ ਮੋਦੀ ਦੀ ਅਗਵਾਈ ਹੇਠ ਦੇਸ਼ ਸੁਰੱਖਿਅਤ ਹੋਇਆ-ਅਮਿਤ ਸ਼ਾਹ ਅਗਲੀ ਖ਼ਬਰ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਜਨਗਣਨਾ ਦੀਆਂ ਤਿਆਰੀਆਂ ਦੀ ਸਮੀਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।