17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਲਾਹੌਰ 'ਚ ਸ਼ਰਧਾ ਨਾਲ ਮਨਾਇਆ ਸ਼ਹੀਦੀ ਪੁਰਬ <br/>

ਅਜੀਤ ਡੈਸਕ 17-06-2025

ਅੰਮਿ੍ਤਸਰ, 16 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਂਝੇ ਤੌਰ 'ਤੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਲਾਹੌਰ, ਸ੍ਰੀ ਨਨਕਾਣਾ ਸਾਹਿਬ, ਹਸਨ ਅਬਦਾਲ, ਸਵਾਤ, ਸੂਬਾ ਸਿੰਧ, ਬਲੋਚਿਸਤਾਨ ਅਤੇ ਸੂਬਾ ਖ਼ੈਬਰ ਪਖਤੂਨਖਵਾ ਤੋਂ ਪਹੁੰਚੀ ਸੰਗਤ ਨੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਵਿਖੇ ਮੱਥਾ ਟੇਕਿਆ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ | ਧਾਰਮਿਕ ਸਮਾਗਮ ਦੌਰਾਨ ਵੱਖ-ਵੱਖ ਕੀਰਤਨੀ ਜਥਿਆਂ, ਕਥਾ ਵਾਚਕਾਂ ਨੇ ਮਨੋਹਰ ਕੀਰਤਨ, ਕਥਾ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ 'ਚ ਈ. ਟੀ. ਪੀ. ਬੀ. ਦੇ ਚੇਅਰਮੈਨ ਬੋਰਡ ਡਾ: ਸਾਜਿਦ ਮਹਿਮੂਦ ਚੌਹਾਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਲਾਹੌਰ ਤੋਂ 'ਅਜੀਤ' ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਬਾਬਰ ਜਲੰਧਰੀ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪੀ. ਐੱਸ. ਜੀ. ਪੀ. ਸੀ. ਦੇ ਪ੍ਰਧਾਨ ਅਤੇ ਲਹਿੰਦੇ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਬਾਰੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਾਕਿ ਨੇ ਹਮੇਸ਼ਾ ਸਿੱਖ ਭਾਈਚਾਰੇ ਲਈ ਆਪਣੇ ਦਰਵਾਜ਼ੇ ਖੁੱਲ੍ਹੇ ਰੱਖੇ ਹਨ ਅਤੇ ਪਾਕਿ ਵਿਚਲੇ ਸਿੱਖਾਂ ਦੇ ਪਵਿੱਤਰ ਅਸਥਾਨਾਂ ਦੀ ਦੇਖਭਾਲ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ | ਡਾ: ਸਾਜਿਦ ਮਹਿਮੂਦ ਚੌਹਾਨ ਨੇ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਸਿੱਖ ਸ਼ਰਧਾਲੂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 'ਤੇ ਪਾਕਿਸਤਾਨ ਜ਼ਰੂਰ ਪਹੁੰਚਣਗੇ | ਗੁਰਦੁਆਰਾ ਸਾਹਿਬ 'ਚ ਕਰਾਏ ਗਏ ਧਾਰਮਿਕ ਸਮਾਗਮ ਦੌਰਾਨ ਪੀ. ਐੱਸ. ਜੀ. ਪੀ. ਸੀ. ਦੇ ਮਹੇਸ਼ ਸਿੰਘ ਦਾਰਾ, ਡਾ. ਮਿਮਪਾਲ ਸਿੰਘ, ਸਤਵੰਤ ਕੌਰ, ਗਿਆਨ ਸਿੰਘ ਚਾਵਲਾ, ਦਰਸ਼ਨ ਸਿੰਘ, ਭਗਤ ਸਿੰਘ, ਤਾਰਾ ਸਿੰਘ, ਗਿਆਨੀ ਰਣਜੀਤ ਸਿੰਘ ਸਮੇਤ ਕਈ ਸਿੱਖ ਅਹੁਦੇਦਾਰ ਹਾਜ਼ਰ ਸਨ | ਇਸ ਮੌਕੇ ਸੰਗਤਾਂ ਲਈ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਅਤੁੱਟ ਲੰਗਰ ਵੀ ਵਰਤਾਏ ਗਏ |

ਪਿਛਲੀ ਖ਼ਬਰ ਸਰਬਜੋਤ ਸਿੰਘ ਸਾਬੀ, ਰਜਿੰਦਰ ਦੀਪਾ ਤੇ ਅਨਿਲ ਠਾਕੁਰ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ <br/> ਅਗਲੀ ਖ਼ਬਰ ਅਬੋਹਰ 'ਚ ਨਸ਼ੇੜੀ ਨੇ ਖ਼ੁਦ ਮੂੰਹੋਂ ਮੰਗੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।